Jude 1:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਮੁੰਦਰ ਦੀਆਂ ਤੁਫ਼ਾਨੀ ਲਹਿਰਾਂ ਵਾਂਗ ਹਨ। ਜਿਹੜੀਆਂ ਝੱਗ ਬਣਾਉਂਦੀਆਂ ਹਨ। ਉਹ ਲੋਕ ਉਸੇ ਤਰ੍ਹਾਂ ਸ਼ਰਮਸਾਰੀ ਵਾਲੀਆਂ ਗੱਲਾਂ ਕਰਦੇ ਹਨ ਜਿਵੇਂ ਲਹਿਰਾਂ ਝੱਗ ਬਣਾਉਂਦੀਆਂ ਹਨ। ਇਹ ਲੋਕ ਉਨ੍ਹਾਂ ਤਾਰਿਆਂ ਵਰਗੇ ਹਨ ਜਿਹੜੇ ਅਕਾਸ਼ ਵਿੱਚ ਘੁੰਮਦੇ ਹਨ। ਘੋਰ ਅੰਧਕਾਰ ਵਿੱਚ ਇਨ੍ਹਾਂ ਲੋਕਾਂ ਲਈ ਇੱਕ ਜਗ਼੍ਹਾ ਰੱਖੀ ਗਈ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਸਮੁੰਦਰ ਦੀਆਂ ਜੰਗਲੀ ਲਹਿਰਾਂ ਦੇ ਸਮਾਨ ਹਨ, ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੇ ਹਨ; ਇਹ ਭਟਕਣ ਵਾਲੇ ਤਾਰੇ ਹਨ, ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨੇਰਾ ਰੱਖਿਆ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਮੁੰਦਰ ਦੀਆਂ ਸ਼ੂਕਰਦੀਆਂ ਠਾਠਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ । ਏਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੀਕ ਦਾ ਅਨ੍ਹੇਰ ਘੁੱਪ ਘੇਰ ਰੱਖ ਛੱਡਿਆ ਹੋਇਆ ਹੈ
Punjabi ERV
ਉਹ ਸਮੁੰਦਰ ਦੀਆਂ ਤੁਫ਼ਾਨੀ ਲਹਿਰਾਂ ਵਾਂਗ ਹਨ। ਜਿਹਡ਼ੀਆਂ ਝੱਗ ਬਣਾਉਂਦੀਆਂ ਹਨ। ਉਹ ਲੋਕ ਉਸੇ ਤਰ੍ਹਾਂ ਸ਼ਰਮਸਾਰੀ ਵਾਲੀਆਂ ਗੱਲਾਂ ਕਰਦੇ ਹਨ ਜਿਵੇਂ ਲਹਿਰਾਂ ਝੱਗ ਬਣਾਉਂਦੀਆਂ ਹਨ। ਇਹ ਲੋਕ ਉਨ੍ਹਾਂ ਤਾਰਿਆਂ ਵਰਗੇ ਹਨ ਜਿਹਡ਼ੇ ਅਕਾਸ਼ ਵਿੱਚ ਘੁੰਮਦੇ ਹਨ। ਘੋਰ ਅੰਧਕਾਰ ਵਿੱਚ ਇਨ੍ਹਾਂ ਲੋਕਾਂ ਲਈ ਇੱਕ ਜਗ਼੍ਹਾ ਰਖੀ ਗਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سمُندر دِیاں اکھڑ ٹھاٹھاں نیں جِنہاں توں اپنی بے لہنگی دی جھگ چُھٹ دی اے۔ ایویں بھون والے تارے جِنہاں دے لئی سدا دے ہنیرے دا مُکالا پیا ہویا اے۔
Punjabi Standard Bible (Punjabi Standard Bible) 2023
ਉਹ ਸਮੁੰਦਰ ਦੀਆਂ ਪ੍ਰਚੰਡ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ; ਉਹ ਭਟਕਦੇ ਹੋਏ ਤਾਰੇ ਹਨ ਜਿਨ੍ਹਾਂ ਲਈ ਸਦਾ ਦਾ ਘੁੱਪ ਹਨੇਰਾ ਰੱਖਿਆ ਹੋਇਆ ਹੈ।