Jude 1:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਹਰ ਵਿਅਕਤੀ ਦਾ ਨਿਆਂ ਕਰੇਗਾ। ਪ੍ਰਭੂ ਉਨ੍ਹਾਂ ਸਾਰੇ ਲੋਕਾਂ ਦਾ, ਉਸ ਦੇ ਖਿਲਾਫ਼ ਕੀਤੀਆਂ ਉਨ੍ਹਾਂ ਸਾਰੀਆਂ ਦੁਸ਼ਟ ਗੱਲਾਂ ਲਈ, ਨਿਆਂ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਇਨ੍ਹਾਂ ਪਾਪੀਆਂ ਨੂੰ ਜੋ ਉਸ ਦੇ ਖਿਲਾਫ਼ ਹਨ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਨੇ ਉਸ ਦੇ ਖਿਲਾਫ਼ ਕੀਤੀਆਂ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਉਸ ਦੇ ਖਿਲਾਫ਼ ਆਖੀਆਂ, ਸਜ਼ਾ ਦੇਵੇਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰਿਆਂ ਜ਼ਿੰਦਗੀਆਂ ਦਾ ਨਿਆਂ ਕਰਨ ਲਈ, ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਪਰਮੇਸ਼ਵਰ ਦੇ ਵਿਰੁੱਧ ਬੋਲਿਆ ਸਨ, ਦੋਸ਼ੀ ਠਹਿਰਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਭਈ ਸਭਨਾਂ ਦਾ ਨਿਆਉਂ ਕਰੇ ਅਤੇ ਸਭਨਾਂ ਸ਼ਤਾਨੀਆਂ ਨੂੰ ਉਨ੍ਹਾਂ ਦਿਆਂ ਸਾਰੀਆਂ ਸ਼ਤਾਨੀ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਸ਼ਤਾਨੀ ਨਾਲ ਕੀਤੇ ਸਨ ਅਤੇ ਸਾਰਾਂ ਕਰਖਤ ਗੱਲਾਂ ਦੇ ਕਾਰਨ ਜੋ ਸ਼ਤਾਨੀ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ ਦੋਸ਼ੀ ਠਹਿਰਾਵੇ
Punjabi ERV
ਪ੍ਰਭੂ ਹਰ ਵਿਅਕਤੀ ਦਾ ਨਿਰਣਾ ਕਰੇਗਾ। ਪ੍ਰਭੂ ਉਨ੍ਹਾਂ ਸਾਰੇ ਲੋਕਾਂ ਦਾ, ਉਸਦੇ ਖਿਲਾਫ਼ ਕੀਤੀਆਂ ਉਨ੍ਹਾਂ ਸਾਰੀਆਂ ਦੁਸ਼ਟ ਗੱਲਾਂ ਲਈ, ਨਿਰਣਾ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਇਨ੍ਹਾਂ ਪਾਪੀਆਂ ਨੂੰ ਜੋ ਉਸਦੇ ਖਿਲਾਫ਼ ਹਨ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਨੇ ਉਸਦੇ ਖਿਲਾਫ਼ ਕੀਤੀਆਂ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਉਸਦੇ ਖਿਲਾਫ਼ ਆਖੀਆਂ, ਸਜ਼ਾ ਦੇਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی سارے بندیاں دی عدالت کرے تے بے دِیناں نُوں اوہناں دی بے دِینی دے سارے کمّاں پِچّھے قصور وار ٹھہرائے جیہڑے اوہناں بے دِینی نال کِیتے نیں۔ تے اوہناں سارِیاں ڈاہڈِیاں گلّاں دے پِچّھے جیہڑیاں بے دِین گُناہِیاں اوہدے برخلاف کِیتیاں سن۔
Punjabi Standard Bible (Punjabi Standard Bible) 2023
ਤਾਂਕਿ ਸਭਨਾਂ ਦਾ ਨਿਆਂ ਕਰੇ ਅਤੇ ਹਰੇਕ ਜਾਨ ਨੂੰ ਉਨ੍ਹਾਂ ਦੇ ਕੁਧਰਮ ਦੇ ਸਭ ਕੰਮਾਂ ਦੇ ਵਿਖੇ ਜਿਹੜੇ ਉਨ੍ਹਾਂ ਨੇ ਕੁਧਰਮੀ ਹੁੰਦੇ ਹੋਏ ਕੀਤੇ ਅਤੇ ਉਨ੍ਹਾਂ ਸਭ ਕਠੋਰ ਗੱਲਾਂ ਦੇ ਵਿਖੇ ਜੋ ਕੁਧਰਮੀ ਪਾਪੀਆਂ ਨੇ ਉਸ ਦੇ ਵਿਰੁੱਧ ਕਹੀਆਂ, ਦੋਸ਼ੀ ਠਹਿਰਾਵੇ।”