Jude 1:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਲੋਕ ਹਮੇਸ਼ਾ ਹੋਰਨਾਂ ਲੋਕਾਂ ਬਾਰੇ ਸ਼ਿਕਾਇਤ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਨੁਕਸ ਕੱਢਦੇ ਰਹਿੰਦੇ ਹਨ। ਉਹ ਹਮੇਸ਼ਾ ਉਹੀ ਬੁਰੀਆਂ ਗੱਲਾਂ ਕਰਦੇ ਹਨ ਜੋ ਉਹ ਚਾਹੁੰਦੇ ਹਨ। ਉਹ ਆਪਣੇ-ਆਪ ਬਾਰੇ ਸ਼ੇਖੀ ਮਾਰਦੇ ਹਨ। ਉਨ੍ਹਾਂ ਦਾ ਲੋਕਾਂ ਦੀ ਤਾਰੀਫ਼ ਕਰਨ ਦਾ ਕੇਵਲ ਇੱਕ ਕਾਰਣ ਹੁੰਦਾ ਹੈ, ਆਪਣੀ ਮਨ ਇਛਿੱਤ ਵਸਤੂ ਨੂੰ ਪ੍ਰਾਪਤ ਕਰਨਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਲੋਕ ਬੁੜ-ਬੁੜ ਕਰਨ ਅਤੇ ਕਸੂਰ ਲੱਭਣ ਵਾਲੇ ਹਨ; ਉਹ ਆਪਣੀਆਂ ਬੁਰੀਆਂ ਇੱਛਾਵਾਂ ਦੇ ਪਿੱਛੇ ਚੱਲਦੇ ਹਨ; ਉਹ ਆਪਣੇ ਮੂੰਹੋਂ ਵਿੱਚੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਬੁੜ ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਦੇ ਹਨ ਅਤੇ ਮੂੰਹੋਂ ਵੱਡੀਆਂ ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਹੇ ਪਿੱਛੋਂ ਮੂੰਹ ਉੱਤੇ ਵਡਿਆਈ ਕਰਦੇ ਹਨ।।
Punjabi ERV
ਇਹ ਲੋਕ ਹਮੇਸ਼ਾ ਹੋਰਨਾਂ ਲੋਕਾਂ ਬਾਰੇ ਸ਼ਿਕਾਇਤ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਨੁਕਸ ਕਢਦੇ ਰਹਿੰਦੇ ਹਨ। ਉਹ ਹਮੇਸ਼ਾ ਉਹੀ ਬੁਰੀਆਂ ਗੱਲਾਂ ਕਰਦੇ ਹਨ ਜੋ ਉਹ ਚਾਹੁੰਦੇ ਹਨ। ਉਹ ਆਪਣੇ-ਆਪ ਬਾਰੇ ਸ਼ੇਖੀ ਮਾਰਦੇ ਹਨ। ਉਨ੍ਹਾਂ ਦਾ ਲੋਕਾਂ ਦੀ ਤਾਰੀਫ਼ ਕਰਨ ਦਾ ਕੇਵਲ ਇੱਕ ਕਾਰਣ ਹੁੰਦਾ ਹੈ, ਆਪਣੀ ਮਨ ਇਛਿੱਤ ਵਸਤੂ ਨੂੰ ਪ੍ਰਾਪਤ ਕਰਨਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ بُڑبُڑ تے شکایت کرن والے نیں تے اپنیاں حِرصاں دے اُتّے ٹُر دے نیں۔ نالے اپنے مُنھوں وڈّے وڈّے بول بولدے نیں۔ تے نفع لئی لوکاں دی رَئی کر دے نیں۔
Punjabi Standard Bible (Punjabi Standard Bible) 2023
ਉਹ ਤਾਂ ਕੁੜਕੁੜਾਉਣ ਵਾਲੇ ਹਨ ਜੋ ਦੋਸ਼ ਲੱਭਦੇ ਅਤੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ; ਉਨ੍ਹਾਂ ਦਾ ਮੂੰਹ ਘਮੰਡ ਦੀਆਂ ਗੱਲਾਂ ਬੋਲਦਾ ਹੈ ਅਤੇ ਉਹ ਆਪਣੇ ਲਾਭ ਲਈ ਚਾਪਲੂਸੀ ਕਰਦੇ ਹਨ।