Jude 1:25 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਕੇਵਲ ਉਹ ਹੀ ਪਰਮੇਸ਼ੁਰ ਹੈ। ਉਹੀ ਹੈ ਜਿਹੜਾ ਸਾਨੂੰ ਬਚਾਉਂਦਾ ਹੈ। ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਭੂਤਕਾਲ, ਵਰਤਮਾਨ ਅਤੇ ਸਦੀਵੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਉਸੇ ਦਾ ਹੋਵੇ। ਆਮੀਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਮੁਕਤੀਦਾਤਾ ਕੇਵਲ ਇੱਕੋ ਹੀ ਪਰਮੇਸ਼ਵਰ ਦੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਯਿਸ਼ੂ ਮਸੀਹ ਸਾਡੇ ਪ੍ਰਭੂ ਰਾਹੀਂ, ਸਾਰੇ ਯੁੱਗਾਂ ਤੋਂ ਪਹਿਲਾਂ, ਹੁਣ ਅਤੇ ਸਦਾ ਲਈ ਹੋਵੇ! ਆਮੀਨ।
Punjabi Bible 2016 - ਪਵਿੱਤਰ ਬਾਈਬਲ O.V.
ਓਸੇ ਦੀ ਅਰਥਾਤ ਓਸ ਅਦੁਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀ ਦਾਤਾ ਹੈ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੀਕੁਰ ਮਹਿਮਾ, ਪਰਾਕ੍ਰਮ, ਮਹਾਨਤਾ ਅਤੇ ਇਖ਼ਤਿਆਰ ਹੋਵੇ।। ਆਮੀਨ।।
Punjabi ERV
ਕੇਵਲ ਉਹ ਹੀ ਪਰਮੇਸ਼ੁਰ ਹੈ। ਉਹੀ ਹੈ ਜਿਹਡ਼ਾ ਸਾਨੂੰ ਬਚਾਉਂਦਾ ਹੈ। ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਭੂਤਕਾਲ, ਵਰਤਮਾਨ ਅਤੇ ਸਦੀਵੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਉਸੇ ਦਾ ਹੋਵੇ। ਆਮੀਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اِکّو خُدا دا جیہڑا ساڈا نجات دین والا اے۔ ساڈے خُداوند یِسُوع مسِیح دی راہِیں جلال تے عِزّت تے حکُومت تے قُدرت مُڈھوں وی اے تے ہُن تے اوڑک تِیکر ہوئے۔ آمِین۔
Punjabi Standard Bible (Punjabi Standard Bible) 2023
ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਉਸ ਇੱਕੋ-ਇੱਕ ਪਰਮੇਸ਼ਰ ਸਾਡੇ ਮੁਕਤੀਦਾਤਾ ਦੀ ਮਹਿਮਾ, ਮਾਣ, ਸਮਰੱਥਾ ਅਤੇ ਇਖ਼ਤਿਆਰ ਜੋ ਅਨੰਤ ਕਾਲ ਤੋਂ ਹੈ ਅਤੇ ਹੁਣ ਵੀ ਹੈ, ਯੁਗੋ-ਯੁਗ ਬਣਿਆ ਰਹੇ। ਆਮੀਨ।