Jude 1:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਆਰੇ ਮਿੱਤਰੋ, ਮੈਂ ਤੁਹਾਨੂੰ ਉਸ ਮੁਕਤੀ ਬਾਰੇ ਲਿਖਣ ਲਈ ਬਹੁਤ ਉਤਸੁਕ ਹਾਂ ਜਿਹੜੀ ਅਸੀਂ ਸਾਰੇ ਇਕੱਠੇ ਸਾਂਝੀ ਕਰਦੇ ਹਾਂ। ਪਰ ਮੈਂ ਇਸ ਨੂੰ ਜਰੂਰੀ ਸਮਝਿਆ ਕਿ ਤੁਹਾਨੂੰ ਕਿਸੇ ਹੋਰ ਚੀਜ਼ ਬਾਰੇ ਲਿਖਾਂ; ਮੈਂ ਤੁਹਾਨੂੰ ਉਸ ਨਿਹਚਾ ਲਈ, ਜਿਹੜੀ ਉਸ ਨੇ ਆਪਣੇ ਪਵਿੱਤਰ ਲੋਕਾਂ ਨੂੰ ਦਿੱਤੀ ਹੈ, ਸਖਤ ਸੰਘਰਸ਼ ਕਰਨ ਲਈ ਉਤਸਾਹਿਤ ਕਰਨਾ ਚਾਹੁੰਦਾ ਹਾਂ। ਪਰਮੇਸ਼ੁਰ ਨੇ ਇਹ ਨਿਹਚਾ ਇੱਕੋ ਵਾਰੀ ਪ੍ਰਦਾਨ ਕੀਤੀ ਹੈ ਅਤੇ ਇਹ ਸਦਾ ਲਈ ਦਿੱਤੀ ਗਈ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਪਿਆਰੇ ਦੋਸਤੋ, ਜਦੋਂ ਮੈਂ ਤੁਹਾਨੂੰ ਮੁਕਤੀ ਬਾਰੇ ਲਿਖਣ ਦੀ ਬਹੁਤ ਲਗਨ ਨਾਲ ਕੋਸ਼ਿਸ਼ ਕਰ ਰਿਹਾ ਸੀ ਜਿਸ ਵਿੱਚ ਅਸੀਂ ਸਾਰੇ ਸਾਂਝੇ ਹਾਂ; ਇਸ ਲਈ ਮੈਂ ਤੁਹਾਨੂੰ ਇਹ ਸਮਝਾਉਣਾ ਜ਼ਰੂਰੀ ਸਮਝਿਆ ਕਿ ਤੁਹਾਨੂੰ ਉਹ ਵਿਸ਼ਵਾਸ ਪ੍ਰਾਪਤ ਕਰਨ ਦੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ ਜੋ ਕਦੇ ਪਵਿੱਤਰ ਲੋਕਾਂ ਨੂੰ ਸੌਂਪਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਿਆਰਿਓ, ਜਦੋਂ ਸਾਡੀ ਸਾਂਝੀ ਮੁਕਤੀ ਦੇ ਵਿਖੇ ਮੈਂ ਤੁਹਾਨੂੰ ਲਿਖਣ ਦੀ ਬਹੁਤ ਚਾਹ ਕਰਦਾ ਸਾਂ ਤਾਂ ਮੈਂ ਤੁਹਾਨੂੰ ਲਿਖ ਕੇ ਤਗੀਦ ਕਰਨੀ ਜ਼ਰੂਰੀ ਜਾਣੀ ਭਈ ਤੁਸੀਂ ਓਸ ਨਿਹਚਾ ਦੇ ਲਈ ਜਿਹੜੀ ਇੱਕੋ ਹੀ ਵਾਰ ਸੰਤਾਂ ਨੂੰ ਸੌਂਪੀ ਗਈ ਸੀ ਜਤਨ ਕਰੋ
Punjabi ERV
ਪਿਆਰੇ ਮਿੱਤਰੋ, ਮੈਂ ਤੁਹਾਨੂੰ ਉਸ ਮੁਕਤੀ ਬਾਰੇ ਲਿਖਣ ਲਊ ਬਹੁਤ ਉਤਸੁਕ ਹਾਂ ਜਿਹਡ਼ੀ ਅਸੀਂ ਸਾਰੇ ਇਕਠੇ ਸਾਂਝੀ ਕਰਦੇ ਹਾਂ। ਪਰ ਮੈਂ ਇਸਨੂੰ ਜਰੂਰੀ ਸਮਝਿਆ ਕਿ ਤੁਹਾਨੂੰ ਕਿਸੇ ਹੋਰ ਚੀਜ਼ ਬਾਰੇ ਲਿਖਾਂ; ਮੈਂ ਤੁਹਾਨੂੰ ਉਸ ਨਿਹਚਾ ਲਈ, ਜਿਹਡ਼ੀ ਉਸਨੇ ਆਪਣੇ ਪਵਿੱਤਰ ਲੋਕਾਂ ਨੂੰ ਦਿੱਤੀ ਹੈ, ਸਖਤ ਸੰਘਰਸ਼ ਕਰਨ ਲਈ ਉਤਸਾਹਿਤ ਕਰਨਾ ਚਾਹੁੰਦਾ ਹਾਂ। ਪਰਮੇਸ਼ੁਰ ਨੇ ਇਹ ਨਿਹਚਾ ਇਕੋ ਵਾਰੀ ਪ੍ਰਦਾਨ ਕੀਤੀ ਹੈ ਅਤੇ ਇਹ ਸਦਾ ਲਈ ਦਿੱਤੀ ਗਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ਯਤਨ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پیاریو! جِس ویلے مَیں تُہانوں اوس نجات دی بابت لِکھن دی پُوری کوشش کر دا ساں جِہدے وِچ اسی سارے سنگی آں مَیں تُہانوں ایہہ لِکھ کے مَت دینی ضرُوری سمجھی۔ پئی تُسی اِیمان دِیاں اوہناں گلّاں لئی گھلّو جیہڑیاں پاک لوکاں نُوں اِک واری حوالے کِیتاں گِئیاں سن۔
Punjabi Standard Bible (Punjabi Standard Bible) 2023
ਹੇ ਪਿਆਰਿਓ, ਮੈਂ ਤੁਹਾਨੂੰ ਸਾਡੀ ਸਾਂਝੀ ਮੁਕਤੀ ਦੇ ਸੰਬੰਧ ਵਿੱਚ ਲਿਖਣ ਲਈ ਬਹੁਤ ਉਤਸੁਕ ਸੀ, ਪਰ ਮੈਂ ਤੁਹਾਨੂੰ ਇਹ ਲਿਖਣਾ ਅਤੇ ਸਮਝਾਉਣਾ ਜ਼ਰੂਰੀ ਸਮਝਿਆ ਕਿ ਉਸ ਵਿਸ਼ਵਾਸ ਦੇ ਲਈ ਪੂਰਾ ਯਤਨ ਕਰੋ ਜਿਹੜਾ ਸੰਤਾਂ ਨੂੰ ਇੱਕੋ ਵਾਰ ਸੌਂਪਿਆ ਗਿਆ ਹੈ।