Jude 1:4 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਚੋਰੀ ਛਿਪੇ ਤੁਹਾਡੀ ਸੰਗਤ ਵਿੱਚ ਆ ਵੜੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਆਪਣੇ ਮੰਦੇ ਕਾਰਿਆਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਹੁਤ ਸਮਾਂ ਪਹਿਲਾਂ, ਉਨ੍ਹਾਂ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਗਿਆ ਹੈ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਹਨ। ਉਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਕਿਰਪਾ ਦੀ ਭਰਿਸ਼ਟ ਕਰਨੀਆਂ ਕਰਨ ਲਈ ਕੁਵਰਤੋਂ ਕੀਤੀ ਹੈ। ਇਹ ਲੋਕ ਯਿਸੂ ਮਸੀਹ, ਸਾਡੇ ਇੱਕੋ ਮਾਲਕ ਅਤੇ ਪ੍ਰਭੂ ਨੂੰ ਕਬੂਲਣ ਤੋਂ ਇਨਕਾਰ ਕਰਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਵਿਅਕਤੀਆਂ ਲਈ ਜਿਨ੍ਹਾਂ ਦੀ ਨਿੰਦਿਆ ਬਹੁਤ ਪਹਿਲਾਂ ਬਚਨ ਵਿੱਚ ਲਿਖੀ ਗਈ ਸੀ, ਉਹ ਗੁਪਤ ਰੂਪ ਵਿੱਚ ਤੁਹਾਡੇ ਵਿਚਕਾਰ ਆ ਗਏ ਹਨ। ਉਹ ਸ਼ਤਾਨੀ ਲੋਕ ਹਨ, ਜਿਹੜੇ ਸਾਡੇ ਪਰਮੇਸ਼ਵਰ ਦੀ ਕਿਰਪਾ ਨੂੰ ਅਨੈਤਿਕਤਾ ਦੇ ਲਸੰਸ ਵਿੱਚ ਬਦਲ ਦਿੰਦੇ ਹਨ ਅਤੇ ਸਾਡੇ ਯਿਸ਼ੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਕਈ ਮਨੁੱਖ ਚੋਰੀਂ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਰਾਚੀਨ ਕਾਲ ਵਿੱਚ ਅਗੇਤਰੇ ਲਿਖੇ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰ ਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੁ ਹੈ ਇਨਕਾਰ ਕਰਦੇ ਹਨ।।
Punjabi ERV
ਕੁਝ ਲੋਕ ਚੋਰੀ ਛਿਪੇ ਤੁਹਾਡੀ ਸੰਗਤ ਵਿੱਚ ਆ ਵਡ਼ੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਆਪਣੇ ਮੰਦੇ ਕਾਰਿਆਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਹੁਤ ਸਮਾਂ ਪਹਿਲਾਂ, ਉਨ੍ਹਾਂ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਗਿਆ ਹੈ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਹਨ। ਉਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਕਿਰਪਾ ਦੀ ਭਰਿਸ਼ਟ ਕਰਨੀਆਂ ਕਰਨ ਲਈ ਕੁਵਰਤੋਂ ਕੀਤੀ ਹੈ। ਇਹ ਲੋਕ ਯਿਸੂ ਮਸੀਹ, ਸਾਡੇ ਇੱਕੋ ਮਾਲਕ ਅਤੇ ਪ੍ਰਭੂ ਨੂੰ ਕਬੂਲਣ ਤੋਂ ਇਨਕਾਰ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو کئی اجیہے بندے چُپ کِیتے ساڈے وِچ آ وڑے نیں۔ جِنہاں دی ایس سزا دا چَرچا پرانے زمانے توں پہلاں لِکھیا گیا سی۔ ایہہ بے دین نیں تے ساڈے خُداوند دے فضل نُوں لُچ پُناں بناندے نیں۔ تے ساڈے اِکّو مالک تے خُداوند یِسُوع مسِیح توں مُکّر جاندے نیں۔
Punjabi Standard Bible (Punjabi Standard Bible) 2023
ਕਿਉਂਕਿ ਕਈ ਅਜਿਹੇ ਮਨੁੱਖ ਚੁੱਪਚਾਪ ਸਾਡੇ ਵਿੱਚ ਆ ਵੜੇ ਹਨ ਜਿਨ੍ਹਾਂ ਦੇ ਲਈ ਇਸ ਦੰਡ ਦੇ ਵਿਖੇ ਪਹਿਲਾਂ ਤੋਂ ਲਿਖਿਆ ਹੋਇਆ ਹੈ; ਉਹ ਕੁਧਰਮੀ ਹਨ ਅਤੇ ਸਾਡੇ ਪਰਮੇਸ਼ਰ ਦੀ ਕਿਰਪਾ ਨੂੰ ਲੁੱਚਪੁਣੇ ਵਿੱਚ ਬਦਲ ਦਿੰਦੇ ਹਨ ਅਤੇ ਸਾਡੇ ਇੱਕੋ-ਇੱਕ ਸੁਆਮੀ ਅਤੇ ਪ੍ਰਭੂ, ਯਿਸੂ ਮਸੀਹ ਦਾ ਇਨਕਾਰ ਕਰਦੇ ਹਨ।