Jude 1:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਦੂਮ ਅਤੇ ਅਮੂਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਸੋਦੋਮ ਅਤੇ ਅਮੂਰਾਹ ਅਤੇ ਆਸ-ਪਾਸ ਦੇ ਕਸਬਿਆਂ ਨੇ ਆਪਣੇ ਆਪ ਨੂੰ ਜਿਨਸੀ ਅਨੈਤਿਕਤਾ ਅਤੇ ਭ੍ਰਿਸ਼ਟਾਚਾਰ ਦੇ ਹਵਾਲੇ ਕਰ ਦਿੱਤਾ ਹੈ। ਉਹ ਉਨ੍ਹਾਂ ਦੇ ਨਮੂਨੇ ਵਜੋਂ ਸੇਵਾ ਕਰਦੇ ਹਨ ਜੋ ਸਦੀਵੀ ਅੱਗ ਦੀ ਸਜ਼ਾ ਭੁਗਤਣ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਸਦੂਮ ਅਤੇ ਅਮੂਰਾਹ ਅਤੇ ਓਹਨਾਂ ਦੇ ਲਾਂਭ ਛਾਂਭ ਦੇ ਨਗਰ ਏਹਨਾਂ ਵਾਂਙੁ ਹਰਾਮਕਾਰੀ ਕਰ ਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ ਨਮੂਨਾ ਬਣਾਏ ਹੋਏ ਹਨ
Punjabi ERV
ਸਦੂਮ ਅਤੇ ਅਮੋਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح سدُوم تے عمُورہ تے اوہناں دے آلے دوالے دے شہر جیہڑے اوہناں وانگر حرامکاری وِچ پَے گئے تے پرائے جِسم مگر لگ پئے۔ سدا دی اَگ دی سزا جَھل کے اِک مِثال بنے۔
Punjabi Standard Bible (Punjabi Standard Bible) 2023
ਜਿਸ ਤਰ੍ਹਾਂ ਸਦੂਮ, ਅਮੂਰਾਹ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਨਗਰ ਸਦੀਪਕ ਅੱਗ ਦੀ ਸਜ਼ਾ ਪਾ ਕੇ ਨਮੂਨਾ ਠਹਿਰੇ ਜੋ ਇਨ੍ਹਾਂ ਸਵਰਗਦੂਤਾਂ ਵਾਂਗ ਹੀ ਵਿਭਚਾਰੀ ਬਣ ਕੇ ਪਰਾਏ ਸਰੀਰ ਦੇ ਪਿੱਛੇ ਲੱਗ ਗਏ ਸਨ।