Judges 1:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਪਹਿਲਾਂ ਕਿ ਯਹੂਦਾਹ ਦੇ ਬੰਦੇ ਲੜਾਈ ਸ਼ੁਰੂ ਕਰਦੇ, ਕਾਲੇਬ ਨੇ ਆਦਮੀਆਂ ਨਾਲ ਇੱਕ ਇਕਰਾਰ ਕੀਤਾ। ਕਾਲੇਬ ਨੇ ਆਖਿਆ, “ਮੈਂ ਕਿਰਯਥ ਸੇਫ਼ਰ ਉੱਤੇ ਹਮਲਾ ਕਰਨਾ ਚਾਹੁੰਦਾ ਹਾਂ। ਮੈਂ ਆਪਣੀ ਧੀ ਅਕਸਾਹ ਦਾ ਸਾਕ ਉਸ ਆਦਮੀ ਨੂੰ ਦੇ ਦਿਆਂਗਾ ਜਿਹੜਾ ਉਸ ਸ਼ਹਿਰ ਉੱਤੇ ਹਮਲਾ ਕਰਕੇ ਉਸ ਉੱਤੇ ਕਬਜ਼ਾ ਕਰ ਲਵੇਗਾ। ਮੈਂ ਉਸ ਆਦਮੀ ਨਾਲ ਆਪਣੀ ਧੀ ਨੂੰ ਵਿਆਹ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਕਾਲੇਬ ਨੇ ਆਖਿਆ, ਜਿਹੜਾ ਕਿਰਯਬ-ਸੇਫਰ ਨੂੰ ਮਾਰ ਕੇ ਲੈ ਲਵੇ ਤਾਂ ਮੈਂ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਾਲੇਬ ਨੇ ਕਿਹਾ, “ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ, ਉਸ ਦੇ ਨਾਲ ਮੈਂ ਆਪਣੀ ਧੀ ਅਕਸਾਹ ਦਾ ਵਿਆਹ ਕਰ ਦਿਆਂਗਾ।”