Judges 1:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਕਨਾਨੀ ਲੋਕ ਸਫ਼ਾਥ ਸ਼ਹਿਰ ਦੇ ਵਿੱਚ ਰਹਿੰਦੇ ਸਨ। ਇਸ ਲਈ ਯਹੂਦਾਹ ਦੇ ਆਦਮੀਆਂ ਅਤੇ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਇਨ੍ਹਾਂ ਕਨਾਨੀ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਇਸ ਲਈ ਉਨ੍ਹਾਂ ਨੇ ਸ਼ਹਿਰ ਦਾ ਨਾਮ ਹਾਰਮਾਹ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਆਪਣੇ ਭਰਾ ਸ਼ਿਮਓਨ ਦੇ ਨਾਲ ਗਿਆ ਅਤੇ ਓਹਨਾਂ ਨੇ ਉਹਨਾਂ ਕਨਾਨੀਆਂ ਨੂੰ ਜਾ ਮਾਰਿਆ ਜੋ ਸਫ਼ਾਥ ਵਿੱਚ ਰਹਿੰਦੇ ਸਨ, ਅਤੇ ਉਹ ਦਾ ਨਾਸ ਕਰ ਸੁੱਟਿਆ ਸੋ ਉਸ ਸ਼ਹਿਰ ਦਾ ਨਾਉਂ ਹਾਰਮਾਹ ਸਦਵਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਹੂਦਾਹ ਆਪਣੇ ਭਰਾ ਸ਼ਿਮਓਨ ਦੇ ਨਾਲ ਗਿਆ ਅਤੇ ਉਨ੍ਹਾਂ ਨੇ ਸਫ਼ਾਥ ਵਿੱਚ ਰਹਿਣ ਵਾਲੇ ਕਨਾਨੀਆਂ ਨੂੰ ਜਾ ਕੇ ਮਾਰਿਆ, ਅਤੇ ਉਸ ਨਗਰ ਨੂੰ ਨਾਸ ਕਰ ਦਿੱਤਾ, ਇਸ ਲਈ ਉਸ ਨਗਰ ਦਾ ਨਾਮ ਹਾਰਮਾਹ ਪੈ ਗਿਆ।