Judges 1:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਦੇ ਪਰਿਵਾਰ-ਸਮੂਹ ਦੇ ਬੰਦੇ ਬੈਤੇਲ ਦੇ ਸ਼ਹਿਰ ਦੇ ਖਿਲਾਫ਼ ਲੜਨ ਲਈ ਗਏ। ਪਿੱਛਲੇ ਸਮੇਂ ਵਿੱਚ ਬੈਤੇਲ ਦਾ ਨਾਮ ਲੂਜ਼ ਸੀ। ਯਹੋਵਾਹ ਯੂਸੁਫ਼ ਦੇ ਪਰਿਵਾਰ-ਸਮੂਹ ਦੇ ਬੰਦਿਆਂ ਵੱਲ ਸੀ। ਯੂਸੁਫ਼ ਦੇ ਪਰਿਵਾਰ-ਸਮੂਹ ਦੇ ਬੰਦਿਆਂ ਨੇ ਬੈਤੇਲ ਦੇ ਸ਼ਹਿਰ ਅੰਦਰ ਕੁਝ ਜਾਸੂਸਾਂ ਨੂੰ ਭੇਜਿਆ। ਇਹ ਲੋਕ ਬੈਤੇਲ ਸ਼ਹਿਰ ਨੂੰ ਹਰਾਉਣ ਦੇ ਢੰਗ ਲੱਭਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ ਦਾ ਟੱਬਰ ਬੈਤੇਲ ਉੱਤੇ ਚੜ ਆਇਆ, ਅਤੇ ਯਹੋਵਾਹ ਉਨ੍ਹਾਂ ਦੇ ਅੰਗ ਸੰਗ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯੂਸੁਫ਼ ਦੇ ਘਰਾਣੇ ਨੇ ਬੈਤਏਲ ਉੱਤੇ ਹਮਲਾ ਕੀਤਾ, ਅਤੇ ਯਹੋਵਾਹ ਉਨ੍ਹਾਂ ਦੇ ਅੰਗ-ਸੰਗ ਸੀ।