Judges 1:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਗੱਲ ਨਫ਼ਤਾਲੀ ਦੇ ਪਰਿਵਾਰ-ਸਮੂਹ ਨਾਲ ਵੀ ਵਾਪਰੀ। ਨਫ਼ਤਾਲੀ ਦੇ ਲੋਕਾਂ ਨੇ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦੇ ਵਾਸੀਆਂ ਨੂੰ ਆਪਣੇ ਸ਼ਹਿਰ ਛੱਡਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਨਫ਼ਤਾਲੀ ਦਾ ਪਰਿਵਾਰ-ਸਮੂਹ ਉਨ੍ਹਾਂ ਸ਼ਹਿਰਾਂ ਦੇ ਲੋਕਾਂ ਨਾਲ ਰਹਿੰਦਾ ਰਿਹਾ। ਅਤੇ ਕਨਾਨੀ ਉਨ੍ਹਾਂ ਲਈ ਜਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਨਫਤਾਲੀ ਨੇ ਭੀ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦਿਆਂ ਵਾਸੀਆਂ ਨੂੰ ਨਾ ਕੱਢਿਆ ਸਗੋਂ ਉਹ ਉਨ੍ਹਾਂ ਕਨਾਨੀਆਂ ਦੇ ਵਿੱਚ ਰਹਿੰਦੇ ਸਨ ਜਾ ਵੱਸੇ, ਪਰ ਬੈਤ-ਸ਼ਮਸ਼ ਅਤੇ ਬੈਤ- ਅਨਾਤ ਦੇ ਵਾਸੀ ਓਹਨਾਂ ਨੂੰ ਬਗਾਰ ਦਿੰਦੇ ਰਹੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਫ਼ਤਾਲੀ ਨੇ ਵੀ ਬੈਤ ਸ਼ਮਸ਼ ਅਤੇ ਬੈਤ ਅਨਾਥ ਦੇ ਵਾਸੀਆਂ ਨੂੰ ਨਾ ਕੱਢਿਆ, ਸਗੋਂ ਉਹ ਉਨ੍ਹਾਂ ਕਨਾਨੀਆਂ ਦੇ ਵਿੱਚ, ਜੋ ਉੱਥੇ ਰਹਿੰਦੇ ਸਨ ਜਾ ਵੱਸੇ, ਪਰ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦੇ ਵਾਸੀ ਉਨ੍ਹਾਂ ਨੂੰ ਬਗਾਰ ਦਿੰਦੇ ਰਹੇ।