Judges 11:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੰਮੋਨੀਆਂ ਦੇ ਰਾਜੇ ਨੇ ਯਿਫ਼ਤਾਹ ਦੇ ਸੰਦੇਸ਼ਵਾਹਕਾਂ ਨੂੰ ਆਖਿਆ, “ਅਸੀਂ ਇਸਰਾਏਲ ਦੇ ਨਾਲ ਵਿਰੋਧ ਵਿੱਚ ਲੜ ਰਹੇ ਹਾਂ ਕਿਉਂਕਿ ਉਨ੍ਹਾਂ ਨੇ ਮਿਸਰ ਤੋਂ ਵਾਪਸ ਆਉਣ ਤੋਂ ਬਾਦ ਸਾਡੀ ਧਰਤੀ ਖੋਹ ਲਈ। ਉਨ੍ਹਾਂ ਨੇ ਅਰਨੋਨ ਨਦੀ ਤੋਂ ਯਬੋਕ ਨਦੀ ਤੱਕ ਉੱਥੋਂ ਯਰਦਨ ਨਦੀ ਤੱਕ ਦੀ ਸਾਡੀ ਧਰਤੀ ਮੱਲ ਲਈ ਸੀ। ਹੁਣ ਸਾਨੂੰ ਸਾਡੀ ਧਰਤੀ, ਸ਼ਾਂਤੀ ਨਾਲ ਵਾਪਸ ਦੇ ਦੇਵੋ।”
Punjabi Bible 2016 - ਪਵਿੱਤਰ ਬਾਈਬਲ O.V.
ਅੰਮੋਨੀਆਂ ਦੇ ਰਾਜਾ ਨੇ ਯਿਫ਼ਤਾਹ ਦੇ ਹਲਕਾਰਿਆਂ ਨੂੰ ਉੱਤਰ ਦਿੱਤਾ, ਇਸ ਲਈ ਭਈ ਜਿਸ ਵੇਲੇ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ ਤਾਂ ਉਨ੍ਹਾਂ ਨੇ ਮੇਰਾ ਦੇਸ ਅਰਨੋਨ ਤੋਂ ਲੈ ਕੇ ਯਬੋਕ ਅਤੇ ਯਰਦਨ ਤੀਕਰ ਖੋਹ ਲਿਆ ਸੀ ਹੁਣ ਉਹ ਦੇਸ ਨੂੰ ਸੁਲਾਹ ਸਫਾਈ ਨਾਲ ਮੋੜ ਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੰਮੋਨੀਆਂ ਦੇ ਰਾਜਾ ਨੇ ਯਿਫ਼ਤਾਹ ਦੇ ਸੰਦੇਸ਼ਵਾਹਕਾਂ ਨੂੰ ਉੱਤਰ ਦਿੱਤਾ, “ਇਸ ਲਈ ਕਿ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ, ਤਾਂ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਅਤੇ ਯਰਦਨ ਤੱਕ ਮੇਰਾ ਦੇਸ਼ ਖੋਹ ਲਿਆ ਸੀ, ਇਸ ਲਈ ਹੁਣ ਉਹ ਦੇਸ਼ ਬਿਨ੍ਹਾਂ ਝਗੜਾ ਕੀਤੇ ਮੈਨੂੰ ਮੋੜ ਦੇ।”