Judges 11:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਰਾਜੇ ਅਦੋਮ ਵੱਲ ਸੰਦੇਸ਼ਵਾਹਕ ਭੇਜੇ। ਸੰਦੇਸ਼ਵਾਹਕਾਂ ਨੇ ਇੱਕ ਰਿਆਇਤ ਮੰਗੀ। ਉਨ੍ਹਾਂ ਨੇ ਆਖਿਆ, ‘ਇਸਰਾਏਲ ਦੇ ਲੋਕਾਂ ਨੂੰ ਆਪਣੀ ਧਰਤੀ ਵਿੱਚੋਂ ਲੰਘ ਜਾਣ ਦਿਉ।’ ਪਰ ਅਦੋਮ ਦੇ ਰਾਜੇ ਨੇ ਸਾਨੂੰ ਆਪਣੀ ਧਰਤੀ ਵਿੱਚੋਂ ਨਹੀਂ ਲੰਘਣ ਦਿੱਤਾ। ਅਸੀਂ ਇਹੋ ਸੰਦੇਸ਼ ਮੋਆਬ ਦੇ ਰਾਜੇ ਨੂੰ ਭੇਜਿਆ। ਪਰ ਮੋਆਬ ਦੇ ਰਾਜੇ ਨੇ ਵੀ ਸਾਨੂੰ ਆਪਣੀ ਧਰਤੀ ਵਿੱਚੋਂ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਲਈ ਇਸਰਾਏਲ ਦੇ ਲੋਕ ਕਾਦੇਸ਼ ਵਿਖੇ ਠਹਿਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਇਸਾਰੇਲੀਆਂ ਨੇ ਅਦੋਮ ਦੇ ਰਾਜਾ ਦੀ ਵੱਲ ਹਲਕਾਰੇ ਘੱਲੇ ਜੋ ਸਾਨੂੰ ਆਪਣੇ ਦੇਸ ਵਿੱਚੋਂ ਦੀ ਲੰਘਣ ਦੇਹ ਪਰ ਅਦੋਮ ਦੇ ਰਾਜਾ ਨੇ ਉਨ੍ਹਾਂ ਦੀ ਨਾ ਸੁਣੀ ਅਤੇ ਇਸੇ ਤਰ੍ਹਾਂ ਉਨ੍ਹਾਂ ਨੇ ਮੋਆਬ ਦੇ ਰਾਜਾ ਨੂੰ ਕਾਹ ਘੱਲਿਆ ਅਤੇ ਉਹ ਨੇ ਭੀ ਨਾ ਮੰਨਿਆ ਸੋ ਇਸਰਾਏਲੀ ਕਾਦੇਸ਼ ਵਿੱਚ ਠਹਿਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਮੇਂ ਇਸਰਾਏਲੀਆਂ ਨੇ ਅਦੋਮ ਦੇ ਰਾਜਾ ਕੋਲ ਹਲਕਾਰੇ ਭੇਜ ਕੇ ਅਖਵਾਇਆ ਕਿ ਸਾਨੂੰ ਆਪਣੇ ਦੇਸ ਵਿੱਚੋਂ ਦੀ ਲੰਘ ਜਾਣ ਦੇ, ਪਰ ਅਦੋਮ ਦੇ ਰਾਜਾ ਨੇ ਉਨ੍ਹਾਂ ਦੀ ਨਾ ਸੁਣੀ। ਇਸੇ ਤਰ੍ਹਾਂ ਹੀ ਉਨ੍ਹਾਂ ਨੇ ਮੋਆਬ ਦੇ ਰਾਜਾ ਨੂੰ ਅਖਵਾ ਭੇਜਿਆ ਅਤੇ ਉਸ ਨੇ ਵੀ ਨਾ ਮੰਨਿਆ। ਇਸ ਲਈ ਇਸਰਾਏਲੀ ਕਾਦੇਸ਼ ਵਿੱਚ ਠਹਿਰੇ।