Judges 11:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਫ਼ਤਾਹ ਨੇ ਦੇਖਿਆ ਕਿ ਉਸ ਦੀ ਧੀ ਉਸ ਨੂੰ ਸ਼ੁਭਕਾਮਨਾਵਾਂ ਦੇਣ ਵਾਸਤੇ ਉਸ ਦੇ ਘਰ ਤੋਂ ਬਾਹਰ ਆਉਣ ਵਾਲੀ ਸਭ ਤੋਂ ਪਹਿਲੀ ਚੀਜ਼ ਸੀ, ਉਸ ਨੇ ਆਪਣਾ ਗਮ ਪ੍ਰਗਟ ਕਰਨ ਲਈ ਆਪਣੇ ਕੱਪੜੇ ਪਾੜ ਲਏ। ਅਤੇ ਆਖਿਆ, “ਓਹੋ। ਮੇਰੀਏ ਧੀਏ! ਤੂੰ ਮੈਨੂੰ ਬਰਬਾਦ ਕਰ ਦਿੱਤਾ ਹੈ! ਤੂੰ ਮੈਨੂੰ ਬਹੁਤ-ਬਹੁਤ ਉਦਾਸ ਕਰ ਦਿੱਤਾ ਹੈ। ਮੈਂ ਯਹੋਵਾਹ ਅੱਗੇ ਇੱਕ ਇਕਰਾਰ ਕੀਤਾ ਸੀ, ਅਤੇ ਮੈਂ ਉਸ ਨੂੰ ਬਦਲ ਨਹੀਂ ਸੱਕਦਾ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜਿਹਾ ਹੋਇਆ ਭਈ ਜਾਂ ਉਹ ਨੇ ਉਸ ਨੂੰ ਡਿੱਠਾ ਤਾਂ ਉਹ ਨੇ ਆਪਣੇ ਲੀੜੇ ਪਾੜ ਕੇ ਆਖਿਆ, ਹਾਏ! ਹਾਏ ਮੇਰੀਏ ਧੀਏ! ਤੈਂ ਮੈਨੂੰ ਬਹੁਤ ਨੀਵਾਂ ਕੀਤਾ ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸੱਕਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਇਆ ਕਿ ਜਦ ਉਸ ਨੇ ਉਸ ਨੂੰ ਵੇਖਿਆ ਤਾਂ ਆਪਣੇ ਕੱਪੜੇ ਪਾੜ ਕੇ ਕਿਹਾ, “ਹਾਏ ਮੇਰੀਏ ਧੀਏ! ਤੂੰ ਮੈਨੂੰ ਬਹੁਤ ਨੀਵਾਂ ਕੀਤਾ ਹੈ, ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ, ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸਕਦਾ।”