Judges 11:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਦੀ ਧੀ ਨੇ ਯਿਫ਼ਤਾਹ ਨੂੰ ਆਖਿਆ, “ਪਿਤਾ ਜੀ, ਤੁਸੀਂ ਯਹੋਵਾਹ ਅੱਗੇ ਇੱਕ ਇਕਰਾਰ ਕੀਤਾ ਹੈ। ਇਸ ਲਈ ਇਕਰਾਰ ਪੂਰਾ ਕਰੋ। ਉਹੀ ਕਰੋ ਜੋ ਤੁਸੀਂ ਕਰਨ ਲਈ ਆਖਿਆ ਸੀ। ਆਖਿਰਕਾਰ ਯਹੋਵਾਹ ਨੇ ਤੁਹਾਡੇ ਦੁਸ਼ਮਣਾ, ਅੰਮੋਨੀ ਲੋਕਾਂ ਨੂੰ ਹਰਾਉਣ ਵਿੱਚ ਤੁਹਾਡੀ ਮਦਦ ਕੀਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਹ ਨੂੰ ਆਖਿਆ, ਹੇ ਮੇਰੇ ਪਿਓ, ਜੋ ਤੈਂ ਯਹੋਵਾਹ ਨੂੰ ਬਚਨ ਦਿੱਤਾ ਹੈ, ਸੋ ਜੋ ਕੁਝ ਤੈਂ ਮੂੰਹੋਂ ਕੱਢਿਆ ਹੈ ਸੋ ਮੇਰੇ ਨਾਲ ਕਰ ਕਿਉਂ ਜੋ ਯਹੋਵਾਹ ਨੇ ਤੇਰੇ ਵੈਰੀ ਅੰਮੋਨੀਆ ਤੋਂ ਤੇਰਾ ਬਦਲਾ ਲਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਸ ਨੂੰ ਕਿਹਾ, “ਹੇ ਮੇਰੇ ਪਿਤਾ, ਤੂੰ ਯਹੋਵਾਹ ਨੂੰ ਜੋ ਬਚਨ ਦਿੱਤਾ ਹੈ, ਅਤੇ ਜੋ ਗੱਲ ਤੂੰ ਆਪਣੇ ਮੂੰਹੋਂ ਬੋਲੀ ਹੈ, ਉਸੇ ਤਰ੍ਹਾਂ ਮੇਰੇ ਨਾਲ ਕਰ ਕਿਉਂ ਜੋ ਯਹੋਵਾਹ ਨੇ ਤੇਰੇ ਵੈਰੀ ਅੰਮੋਨੀਆਂ ਤੋਂ ਤੇਰਾ ਬਦਲਾ ਲਿਆ ਹੈ।”