Judges 11:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਫ਼ਤਾਹ ਨੇ ਆਖਿਆ, “ਜਾਓ, ਇਹੀ ਕਰੋ।” ਯਿਫ਼ਤਾਹ ਨੇ ਉਸ ਨੂੰ ਦੋ ਮਹੀਨਿਆਂ ਲਈ ਦੂਰ ਭੇਜ ਦਿੱਤਾ। ਯਿਫ਼ਤਾਹ ਦੀ ਧੀ ਅਤੇ ਉਸ ਦੀਆਂ ਸਹੇਲੀਆਂ ਪਹਾੜਾਂ ਵਿੱਚ ਰਹੀਆਂ। ਉਹ ਉਸ ਦੇ ਲਈ ਰੋਈਆਂ ਕਿਉਂਕਿ ਉਸ ਨੇ ਨਾ ਵਿਆਹ ਕਰਵਾਉਣਾ ਸੀ ਅਤੇ ਨਾ ਬੱਚੇ ਪੈਦਾ ਕਰਨੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੋਲਿਆ, ਜਾ ਅਤੇ ਉਹ ਨੇ ਉਸ ਨੂੰ ਦੋਂਹ ਮਹੀਨਿਆਂ ਦੀ ਵਿਹਲ ਦਿੱਤੀ ਅਤੇ ਉਹ ਆਪਣੀਆਂ ਸਹੇਲੀਆਂ ਨੂੰ ਨਾਲ ਲੈ ਕੇ ਗਈ ਅਤੇ ਪਹਾੜਾਂ ਉੱਤੇ ਆਪਣੇ ਕੁਆਰਪੁਣੇ ਤੇ ਰੋਈ ਪਿੱਟੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਕਿਹਾ, “ਜਾ!” ਤਦ ਉਸ ਨੇ ਉਸ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਅਤੇ ਉਹ ਆਪਣੀਆਂ ਸਹੇਲੀਆਂ ਨੂੰ ਨਾਲ ਲੈ ਗਈ ਅਤੇ ਪਹਾੜਾਂ ਉੱਤੇ ਆਪਣੇ ਕੁਆਰਪੁਣੇ ਤੇ ਰੋਂਦੀ ਰਹੀ।