Judges 11:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੋ ਮਹੀਨਿਆਂ ਦੇ ਅੰਤ ਉੱਤੇ, ਯਿਫ਼ਤਾਹ ਦੀ ਧੀ ਆਪਣੇ ਪਿਤਾ ਕੋਲ ਵਾਪਸ ਪਰਤ ਆਈ। ਯਿਫ਼ਤਾਹ ਨੇ ਉਹੀ ਕੀਤਾ ਜੋ ਉਸ ਨੇ ਯਹੋਵਾਹ ਨਾਲ ਇਕਰਾਰ ਕੀਤਾ ਸੀ। ਯਿਫ਼ਤਾਹ ਦੀ ਧੀ ਨੇ ਕਦੇ ਵੀ ਕਿਸੇ ਨਾਲ ਜਿਨਸੀ ਸੰਬੰਧ ਨਹੀਂ ਰੱਖੇ ਸਨ। ਇਸ ਲਈ ਇਸਰਾਏਲ ਵਿੱਚ ਇਹ ਇੱਕ ਰਿਵਾਜ਼ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਜਿਹਾ ਹੋਇਆ ਕਿ ਦੋਹ ਮਹੀਨਿਆਂ ਪਿੱਛੋਂ ਉਹ ਆਪਣੇ ਪਿਓ ਕੋਲ ਆਈ ਅਤੇ ਉਹ ਨੇ ਉਸ ਦੇ ਨਾਲ ਉਸ ਸੁੱਖਣਾ ਅਨੁਸਾਰ ਜੋ ਉਸ ਸੁੱਖੀ ਸੀ ਕੀਤਾ ਅਤੇ ਉਹ ਪੁਰਖ ਤੋਂ ਅਣਜਾਣ ਰਹੀ, ਉਪਰੰਤ ਇਸਰਾਏਲੀਆਂ ਵਿੱਚੋਂ ਏਹ ਮਰਜਾਦਾ ਠਹਿਰੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਕਿ ਦੋ ਮਹੀਨੇ ਬਾਅਦ ਉਹ ਆਪਣੇ ਪਿਤਾ ਕੋਲ ਵਾਪਿਸ ਆਈ ਅਤੇ ਉਸ ਨੇ ਉਸ ਨਾਲ ਆਪਣੀ ਸੁੱਖਣਾ ਅਨੁਸਾਰ ਕੀਤਾ ਅਤੇ ਉਹ ਕੁੜੀ ਪੁਰਖ ਤੋਂ ਅਣਜਾਣ ਰਹੀ, ਇਸ ਲਈ ਇਸਰਾਏਲੀਆਂ ਵਿੱਚ ਇਹ ਰੀਤ ਬਣੀ