Judges 12:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਦੇਖ ਲਿਆ ਕਿ ਤੁਸੀਂ ਸਾਡੀ ਸਹਾਇਤਾ ਨਹੀਂ ਕਰੋਂਗੇ। ਇਸ ਲਈ ਮੈਂ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਇਆ। ਮੈਂ ਨਦੀ ਪਾਰ ਕਰਕੇ ਅੰਮੋਨੀ ਲੋਕਾਂ ਨਾਲ ਲੜਨ ਲਈ ਗਿਆ। ਯਹੋਵਾਹ ਨੇ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕੀਤੀ। ਹੁਣ ਤੁਸੀਂ ਅੱਜ ਮੇਰੇ ਖਿਲਾਫ਼ ਲੜਨ ਲਈ ਕਿਉਂ ਆਏ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਏਹ ਡਿੱਠਾ ਜੋ ਤੁਹਾਡੇ ਵੱਲੋਂ ਬਚਾਓ ਨਹੀਂ ਹੁੰਦਾ ਤਾਂ ਮੈਂ ਆਪਣੀ ਜਿੰਦ ਤਲੀ ਉੱਤੇ ਰੱਖੀਂ ਅਤੇ ਪਾਰ ਲੰਘ ਕੇ ਅੰਮੋਨੀਆ ਦਾ ਸਾਹਮਣਾ ਕੀਤਾ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਮੇਰੇ ਹੱਥ ਸੌਂਪ ਦਿੱਤਾ ਸੋ ਤੁਸੀਂ ਅੱਜ ਦੇ ਦਿਨ ਕਿਸ ਲਈ ਮੇਰੇ ਉੱਤੇ ਚੜ੍ਹ ਆਏ ਹੋ ਜੋ ਮੇਰੇ ਨਾਲ ਲੜੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਵੇਖਿਆ ਕਿ ਤੁਹਾਡੇ ਵੱਲੋਂ ਮੇਰਾ ਬਚਾਉ ਨਹੀਂ ਹੁੰਦਾ ਤਾਂ ਮੈਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਪਾਰ ਗਿਆ ਅਤੇ ਅੰਮੋਨੀਆਂ ਦਾ ਸਾਹਮਣਾ ਕੀਤਾ, ਅਤੇ ਯਹੋਵਾਹ ਨੇ ਉਨ੍ਹਾਂ ਨੂੰ ਮੇਰੇ ਹੱਥ ਕਰ ਦਿੱਤਾ, ਫਿਰ ਤੁਸੀਂ ਅੱਜ ਦੇ ਦਿਨ ਮੇਰੇ ਨਾਲ ਲੜਨ ਨੂੰ ਕਿਉਂ ਚੜ੍ਹ ਆਏ ਹੋ?”