Judges 12:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਫ਼ਾਤਾਹ ਨੇ ਗਿਲਆਦ ਦੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ। ਉਹ ਇਫ਼ਰਾਈਮ ਦੇ ਪਰਿਵਾਰ-ਸਮੂਹ ਦੇ ਨਾਲ ਲੜੇ ਕਿਉਂਕਿ ਉਨ੍ਹਾਂ ਨੇ ਗਿਲਆਦ ਦੇ ਬੰਦਿਆਂ ਦੀ ਬੇਇੱਜ਼ਤੀ ਕੀਤੀ ਸੀ। ਅਤੇ ਆਖਿਆ ਸੀ, “ਤੁਸੀਂ ਗਿਲਆਦ, ਇਫ਼ਰਾਈਮ ਅਤੇ ਮਨੱਸ਼ਹ ਦੇ ਵਿੱਚਕਾਰ ਦੀ ਧਰਤੀ ਉੱਤੇ ਇਫ਼ਰਾਈਮ ਦੇ ਭਗੌੜੇ ਹੋ।” ਗਿਲਆਦ ਦੇ ਲੋਕਾਂ ਨੇ ਇਫ਼ਰਾਈਮ ਦੇ ਲੋਕਾਂ ਨੂੰ ਹਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਫ਼ਤਾਹ ਨੇ ਸਭਨਾਂ ਗਿਲਆਦੀਆਂ ਨੂੰ ਇਕੱਠੇ ਕਰਕੇ ਇਫ਼ਰਾਈਮੀਆਂ ਨਾਲ ਲੜ੍ਹਾਈ ਕੀਤੀ ਅਤੇ ਗਿਲਆਦੀਆਂ ਨੇ ਇਫ਼ਰਾਈਮੀਆਂ ਨੂੰ ਮਾਰ ਲਿਆ ਇਸ ਲਈ ਜੋ ਆਖਦੇ ਸਨ, ਤੁਸੀਂ ਗਿਲਆਦੀ ਇਫ਼ਰਾਈਮ ਦੇ ਭਗੌੜੇ ਹੋ ਜੋ ਇਫ਼ਰਾਈਮੀਆਂ ਅਤੇ ਮਨੱਸ਼ੀਆਂ ਦੇ ਵਿਚਕਾਰ ਰਹਿੰਦੇ ਹੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਫ਼ਤਾਹ ਨੇ ਸਾਰੇ ਗਿਲਆਦੀਆਂ ਨੂੰ ਇਕੱਠੇ ਕਰਕੇ ਇਫ਼ਰਾਈਮੀਆਂ ਨਾਲ ਲੜਾਈ ਕੀਤੀ, ਅਤੇ ਗਿਲਆਦੀਆਂ ਨੇ ਇਫ਼ਰਾਈਮੀਆਂ ਨੂੰ ਮਾਰ ਲਿਆ ਕਿਉਂ ਜੋ ਉਹ ਕਹਿੰਦੇ ਸਨ, “ਤੁਸੀਂ ਗਿਲਆਦੀ, ਇਫ਼ਰਾਈਮ ਦੇ ਭਗੌੜੇ ਹੋ ਜੋ ਇਫ਼ਰਾਈਮੀਆਂ ਅਤੇ ਮਨੱਸ਼ੀਆਂ ਦੇ ਵਿਚਕਾਰ ਰਹਿੰਦੇ ਹੋ!”