Judges 12:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਿਲਆਦ ਦੇ ਬੰਦਿਆਂ ਨੇ ਉਨ੍ਹਾਂ ਥਾਵਾਂ ਉੱਤੇ ਕਬਜ਼ਾ ਕਰ ਲਿਆ ਜਿੱਥੇ ਲੋਕ ਯਰਦਨ ਨਦੀ ਪਾਰ ਕਰਦੇ ਸਨ। ਉਹ ਥਾਵਾਂ ਇਫ਼ਰਾਈਮ ਦੇ ਦੇਸ਼ ਵੱਲ ਪੈਂਦੀਆਂ ਸਨ। ਜਦੋਂ ਵੀ ਕਦੇ ਇਫ਼ਰਾਈਮ ਦਾ, ਬਚ ਕੇ ਨਿਕਲਿਆ ਬੰਦਾ ਨਦੀ ਕੋਲ ਆਉਂਦਾ ਅਤੇ ਆਖਦਾ, “ਮੈਨੂੰ ਪਾਰ ਜਾਣ ਦਿਉ”, ਗਿਲਆਦ ਦੇ ਬੰਦੇ ਉਸ ਨੂੰ ਪੁੱਛਦੇ, “ਕੀ ਤੂੰ ਇਫ਼ਰਾਈਮ ਤੋਂ ਹੈ?” ਜੇ ਉਹ ਆਖਦਾ, “ਨਹੀਂ,”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਿਲਆਦੀਆਂ ਨੇ ਯਰਦਨ ਦੇ ਪਤਣਾਂ ਨੂੰ ਜੋ ਇਫ਼ਰਾਈਮੀਆਂ ਦੇ ਸਾਹਮਣੇ ਸਨ ਮੱਲ ਲਿਆ ਅਤੇ ਅਜਿਹਾ ਹੋਇਆ ਕਿ ਜਾਂ ਕੋਈ ਇਫ਼ਰਾਈਮੀ ਭੱਜਾ ਹੋਇਆ ਆਣ ਕੇ ਬੋਲਿਆ ਮੈਨੂੰ ਪਾਰ ਲੰਘਣ ਦਿਓ, ਤਾਂ ਗਿਲਆਦੀਆਂ ਨੇ ਉਹ ਨੂੰ ਪੁੱਛਿਆ, ਤੂੰ ਇਫ਼ਰਾਈਮੀ ਹੈਂ? ਜੇ ਉਹ ਨੇ ਆਖਿਆ, ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਿਲਆਦੀਆਂ ਨੇ ਯਰਦਨ ਦੇ ਕੰਢਿਆਂ ਉੱਤੇ ਜੋ ਇਫ਼ਰਾਈਮ ਦੇ ਸਾਹਮਣੇ ਸਨ, ਕਬਜ਼ਾ ਕਰ ਲਿਆ ਅਤੇ ਜਦ ਕੋਈ ਇਫ਼ਰਾਈਮੀ ਭਗੌੜਾ ਆ ਕੇ ਕਹਿੰਦਾ, “ਮੈਨੂੰ ਪਾਰ ਲੰਘਣ ਦਿਉ,” ਤਾਂ ਗਿਲਆਦੀ ਉਸ ਨੂੰ ਪੁੱਛਦੇ, “ਕੀ ਤੂੰ ਇਫ਼ਰਾਈਮੀ ਹੈਂ?” ਅਤੇ ਜੇਕਰ ਉਹ ਕਹਿੰਦਾ, “ਨਹੀਂ”