Judges 13:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਨੋਆਹ ਅਤੇ ਉਸ ਦੀ ਪਤਨੀ ਜੋ ਵਾਪਰ ਰਿਹਾ ਸੀ ਉਸ ਵੱਲ ਦੇਖ ਰਹੇ ਸਨ। ਜਿਉਂ ਹੀ ਜਗਵੇਦੀ ਤੋਂ ਲਾਟਾਂ ਉੱਠੀਆਂ, ਯਹੋਵਾਹ ਦਾ ਦੂਤ ਲਾਟਾਂ ਵਿੱਚੋਂ ਹੋਕੇ ਆਕਾਸ਼ ਨੂੰ ਉਤਾਹਾਂ ਚੱਲਿਆ ਗਿਆ! ਜਦੋਂ ਮਾਨੋਆਹ ਅਤੇ ਉਸ ਦੀ ਪਤਨੀ ਨੇ ਇਹ ਦੇਖਿਆ, ਉਹ ਜ਼ਮੀਨ ਉੱਤੇ ਝੁਕ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜੇਹਾ ਹੋਇਆ ਭਈ ਜਾਂ ਜਗਵੇਦੀ ਉੱਤੋਂ ਅਕਾਸ਼ ਦੀ ਵੱਲ ਲਾਟ ਉੱਠੀ ਤਾਂ ਯਹੋਵਾਹ ਦਾ ਦੂਤ ਜਗਵੇਦੀ ਦੀ ਲਾਟ ਦੇ ਵਿੱਚਕਾਰ ਅਕਾਸ਼ ਨੂੰ ਚੱਲਿਆ ਗਿਆ ਅਤੇ ਮਾਨੋਆਹ ਅਰ ਉਸ ਦੀ ਪਤਨੀ ਨੇ ਉਸ ਗੱਲ ਨੂੰ ਡਿੱਠਾ ਅਤੇ ਮੂੰਹ ਪਰਨੇ ਭੁੰਞੇ ਡਿੱਗ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਕਿ ਜਦ ਜਗਵੇਦੀ ਦੇ ਉੱਤੋਂ ਅਕਾਸ਼ ਦੀ ਵੱਲ ਲਾਟ ਉੱਠੀ ਤਾਂ ਯਹੋਵਾਹ ਦਾ ਦੂਤ ਜਗਵੇਦੀ ਦੀ ਲਾਟ ਦੇ ਵਿਚਕਾਰ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਅਕਾਸ਼ ਨੂੰ ਚਲਿਆ ਗਿਆ, ਤਦ ਉਹ ਦੋਵੇਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਏ।