Judges 13:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਔਰਤ ਆਪਣੇ ਪਤੀ ਕੋਲ ਗਈ ਅਤੇ ਜੋ ਕੁਝ ਵਾਪਰਿਆ ਸੀ, ਉਸ ਨੂੰ ਦੱਸ ਦਿੱਤਾ। ਉਸ ਨੇ ਆਖਿਆ, “ਪਰਮੇਸ਼ੁਰ ਵੱਲੋਂ ਇੱਕ ਬੰਦਾ ਮੇਰੇ ਕੋਲ ਆਇਆ। ਉਹ ਪਰਮੇਸ਼ੁਰ ਦਾ ਫ਼ਰਿਸ਼ਤਾ ਜਾਪਦਾ ਸੀ। ਉਸ ਨੇ ਮੈਨੂੰ ਭੈਭੀਤ ਕਰ ਦਿੱਤਾ। ਮੈਂ ਉਸ ਨੂੰ ਇਹ ਨਹੀਂ ਪੁੱਛਿਆ ਕਿ ਉਹ ਕਿੱਥੋਂ ਦਾ ਸੀ। ਉਸ ਨੇ ਮੈਨੂੰ ਆਪਣਾ ਨਾਮ ਨਹੀਂ ਦੱਸਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਤੀਵੀਂ ਨੇ ਆਪਣੇ ਪਤੀ ਨੂੰ ਆਣ ਆਖਿਆ ਜੋ ਇੱਕ ਪਰਮੇਸ਼ੁਰ ਦਾ ਬੰਦਾ ਮੇਰੇ ਕੋਲ ਆਇਆ। ਉਹ ਦੀ ਡੌਲ ਪਰਮੇਸ਼ੁਰ ਦੇ ਦੂਤ ਦੀ ਡੌਲ ਵਰਗੀ ਡਾਢੀ ਡਰਾਉਣੀ ਸੀ ਅਤੇ ਮੈਂ ਉਸ ਨੂੰ ਨਹੀਂ ਪੁੱਛਿਆ ਜੋ ਤੂੰ ਕਿਥੋਂ ਦਾ ਹੈਂ ਅਤੇ ਉਸ ਨੇ ਭੀ ਮੈਨੂੰ ਆਪਣਾ ਨਾਉਂ ਨਹੀਂ ਦੱਸਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਇਸਤਰੀ ਨੇ ਆਪਣੇ ਪਤੀ ਨੂੰ ਜਾ ਕੇ ਕਿਹਾ, “ਪਰਮੇਸ਼ੁਰ ਦਾ ਇੱਕ ਬੰਦਾ ਮੇਰੇ ਕੋਲ ਆਇਆ ਸੀ। ਉਸ ਦਾ ਰੂਪ ਪਰਮੇਸ਼ੁਰ ਦੇ ਦੂਤ ਦੇ ਰੂਪ ਵਰਗਾ ਬਹੁਤ ਭੈਅ ਯੋਗ ਸੀ ਅਤੇ ਮੈਂ ਉਸ ਨੂੰ ਨਹੀਂ ਪੁੱਛਿਆ ਕਿ ਤੂੰ ਕਿੱਥੋਂ ਦਾ ਹੈਂ ਅਤੇ ਉਸ ਨੇ ਵੀ ਮੈਨੂੰ ਆਪਣਾ ਨਾਮ ਨਹੀਂ ਦੱਸਿਆ।