Judges 13:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਨੇ ਮੈਨੂੰ ਆਖਿਆ, ‘ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਕੋਈ ਮੈਅ ਜਾਂ ਕੋਈ ਨਸ਼ੇ ਵਾਲੀ ਚੀਜ਼ ਨਾ ਪੀਵੀਂ। ਕੋਈ ਨਾਪਾਕ ਭੋਜਨ ਨਾ ਕਰੀਂ। ਕਿਉਂਕਿ ਇਹ ਲੜਕਾ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਹੋਵੇਗਾ। ਇਹ ਲੜਕਾ ਆਪਣੇ ਜਨਮ ਤੋਂ ਪਹਿਲਾਂ ਤੋਂ ਅਤੇ ਮੌਤ ਦੇ ਦਿਨ ਤੀਕ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਮੈਨੂੰ ਆਖਿਆ, ਵੇਖ, ਤੂੰ ਗਰਭਣੀ ਹੋਵੇਂਗੀ ਅਤੇ ਪੁੱਤ੍ਰ ਜਣੇਗੀ ਸੋ ਹੁਣ ਤੂੰ ਦਾਖ ਰਸ ਯਾ ਕੋਈ ਅਮਲ ਵਾਲੀ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤ ਖਾਵੀਂ ਕਿਉਂ ਜੋ ਉਹ ਮੁੰਡਾ ਢਿੱਡ ਤੋਂ ਹੀ ਮਰਨ ਦੇ ਦਿਨ ਤੋੜੀ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਮੈਨੂੰ ਕਿਹਾ, ‘ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ, ਇਸ ਲਈ ਹੁਣ ਤੂੰ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤੂ ਖਾਵੀਂ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਮਰਨ ਦੇ ਦਿਨ ਤੱਕ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।’”