Judges 14:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਮਸੂਨ ਦੀ ਪਤਨੀ ਉਸ ਕੋਲ ਗਈ ਅਤੇ ਰੋਣ ਲੱਗ ਪਈ। ਉਸ ਨੇ ਆਖਿਆ, “ਤੂੰ ਮੈਨੂੰ ਨਫ਼ਰਤ ਕਰਦਾ ਹੈਂ, ਤੂੰ ਸੱਚਮੁੱਚ ਮੈਨੂੰ ਪਿਆਰ ਨਹੀਂ ਕਰਦਾ! ਤੂੰ ਮੇਰੇ ਲੋਕਾਂ ਨੂੰ ਇੱਕ ਬੁਝਾਰਤ ਪਾਈ ਹੈ ਅਤੇ ਤੂੰ ਮੈਨੂੰ ਇਸ ਦਾ ਜਵਾਬ ਵੀ ਨਹੀਂ ਦੱਸਦਾ।” ਉਸ ਨੇ ਉਸ ਨੂੰ ਜਵਾਬ ਦਿੱਤਾ, “ਵੇਖ, ਮੈਂ ਆਪਣੇ ਪਿਉ ਅਤੇ ਮਾਂ ਨੂੰ ਵੀ ਨਹੀਂ ਦੱਸਿਆ ਫ਼ੇਰ ਮੈਂ ਤੈਨੂੰ ਕਿਉਂ ਦੱਸਾਂ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਮਸੂਨ ਦੀ ਵਹੁਟੀ ਉਹ ਦੇ ਅੱਗੇ ਰੋ ਕੇ ਬੋਲੀ, ਤੂੰ ਮੇਰੇ ਨਾਲ ਵੈਰ ਹੀ ਰੱਖਦਾ ਹੈਂ ਅਤੇ ਮੈਨੂੰ ਪਿਆਰ ਨਹੀਂ ਕਰਦਾ। ਤੈਂ ਮੇਰੇ ਲੋਕਾਂ ਦੇ ਪਰਵਾਰ ਅੱਗੇ ਇੱਕ ਬੁਝਾਰਤ ਪਾਈ ਅਰ ਮੈਨੂੰ ਨਾ ਦੱਸੀ। ਉਹ ਨੇ ਉਸ ਨੂੰ ਆਖਿਆ, ਵੇਖ, ਮੈਂ ਆਪਣੇ ਪਿਉ ਅਤੇ ਆਪਣੀ ਮਾਂ ਨੂੰ ਭੀ ਨਹੀਂ ਦੱਸੀ ਸੋ ਭਲਾ, ਮੈਂ ਤੈਨੂੰ ਦੱਸਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਮਸੂਨ ਦੀ ਪਤਨੀ ਉਸ ਦੇ ਅੱਗੇ ਰੋ ਕੇ ਕਹਿਣ ਲੱਗੀ, “ਤੂੰ ਮੇਰੇ ਨਾਲ ਪਿਆਰ ਨਹੀਂ ਕਰਦਾ ਸਗੋਂ ਵੈਰ ਹੀ ਰੱਖਦਾ ਹੈਂ। ਤੂੰ ਮੇਰੇ ਲੋਕਾਂ ਦੇ ਅੱਗੇ ਇੱਕ ਬੁਝਾਰਤ ਪਾਈ ਅਤੇ ਮੈਨੂੰ ਉਸਦਾ ਅਰਥ ਦੱਸਿਆ ਵੀ ਨਹੀਂ।” ਉਸ ਨੇ ਉੱਤਰ ਦਿੱਤਾ, “ਵੇਖ, ਮੈਂ ਆਪਣੇ ਮਾਤਾ-ਪਿਤਾ ਨੂੰ ਵੀ ਨਹੀਂ ਦੱਸੀ, ਤਾਂ ਭਲਾ, ਮੈਂ ਤੈਨੂੰ ਦੱਸਾਂ?”