Judges 14:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸੱਤਵੇਂ ਦਿਨ ਸੂਰਜ ਛਿਪਣ ਤੋਂ ਪਹਿਲਾਂ-ਪਹਿਲਾਂ ਫ਼ਲਿਸਤੀ ਆਦਮੀਆਂ ਕੋਲ ਉੱਤਰ ਸੀ। ਉਹ ਸਮਸੂਨ ਕੋਲ ਆਏ ਅਤੇ ਆਖਿਆ, “ਸ਼ਹਿਦ ਨਾਲੋਂ ਮਿਠਾ ਕੀ ਹੈ? ਸ਼ੇਰ ਨਾਲੋ ਤਕੜਾ ਕੌਣ ਹੈ?” ਤਾਂ ਸਮਸੂਨ ਨੇ ਉਨ੍ਹਾਂ ਨੂੰ ਆਖਿਆ, “ਜੇ ਤੁਸੀਂ ਮੇਰੀ ਗਾਂ ਨਾਲ ਹੱਲ ਨਾ ਵਾਹਿਆ ਹੁੰਦਾ ਤੁਸੀਂ ਮੇਰੀ ਬੁਝਾਰਤ ਨਹੀਂ ਸੀ ਬੁੱਝ ਸੱਕਦੇ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਸ਼ਹਿਰ ਦਿਆਂ ਲੋਕਾਂ ਨੇ ਸੱਤਵੇਂ ਦਿਨ ਸੂਰਜ ਲਹਿਣ ਤੋਂ ਪਹਿਲਾਂ ਉਹ ਨੂੰ ਆਖਿਆ,- ਸ਼ਹਿਤ ਨਾਲੋਂ ਮਿੱਠਾ ਕੀ ਹੈ, ਅਤੇ ਬਬਰ ਸ਼ੇਰ ਨਾਲੋਂ ਤਕੜਾ ਕੌਣ ਹੈ?।। ਤਾਂ ਉਹ ਨੇ ਉਨ੍ਹਾਂ ਨੂੰ ਆਖਿਆ,- ਜੇ ਕਦੀ ਤੁਸੀਂ ਮੇਰੀ ਵੱਛੀ ਨੂੰ ਹਲ ਅੱਗੇ ਨਾ ਜੋਂਦੇ, ਤਾਂ ਮੇਰੀ ਬੁਝਾਰਤ ਕਦੀ ਨਾ ਬੁੱਝਦੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੱਤਵੇਂ ਦਿਨ ਸੂਰਜ ਢੱਲਣ ਤੋਂ ਪਹਿਲਾਂ ਉਸ ਸ਼ਹਿਰ ਦੇ ਲੋਕਾਂ ਨੇ ਸਮਸੂਨ ਨੂੰ ਕਿਹਾ, “ਸ਼ਹਿਦ ਨਾਲੋਂ ਮਿੱਠਾ ਕੀ ਹੈ, ਅਤੇ ਬੱਬਰ ਸ਼ੇਰ ਨਾਲੋਂ ਤਕੜਾ ਕੌਣ ਹੈ?” ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਤੁਸੀਂ ਮੇਰੀ ਵੱਛੀ ਨੂੰ ਹਲ ਅੱਗੇ ਨਾ ਜੋਤਦੇ, ਤਾਂ ਮੇਰੀ ਬੁਝਾਰਤ ਕਦੀ ਨਾ ਬੁੱਝਦੇ!”