Judges 14:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਆਤਮਾ ਸਮਸੂਨ ਵਿੱਚ ਬੜੀ ਤਾਕਤ ਨਾਲ ਆਇਆ ਅਤੇ ਉਹ ਅਸ਼ਕਲੋਨ ਨਗਰ ਵਿੱਚ ਚੱਲਾ ਗਿਆ ਅਤੇ ਜਾਕੇ 30 ਫ਼ਲਿਸਤੀਆਂ ਨੂੰ ਮਾਰ ਦਿੱਤਾ। ਫ਼ੇਰ ਉਸ ਨੇ ਲਾਸ਼ਾਂ ਤੋਂ ਕੱਪੜੇ ਅਤੇ ਹੋਰ ਸਾਮਾਨ ਉਤਾਰ ਲਿਆ। ਅਤੇ ਇਨ੍ਹਾਂ ਨੂੰ ਵਾਪਸ ਲਿਆਕੇ ਉਨ੍ਹਾਂ ਲੋਕਾਂ ਨੂੰ ਦੇ ਦਿੱਤੇ ਜਿਨ੍ਹਾਂ ਨੇ ਬੁਝਾਰਤ ਬੁੱਝੀ ਸੀ। ਉਹ ਬਹੁਤ ਨਾਰਾਜ਼ ਸੀ ਇਸ ਲਈ ਉਹ ਆਪਨੇ ਪਿਤਾ ਦੇ ਘਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫਿਰ ਯਹੋਵਾਹ ਦਾ ਆਤਮਾ ਡਾਢੇ ਜ਼ੋਰ ਨਾਲ ਉਹ ਦੇ ਉੱਤੇ ਆਇਆ ਅਤੇ ਉਹ ਅਸ਼ਕਲੋਨ ਨੂੰ ਲਹਿ ਗਿਆ ਅਤੇ ਉਨ੍ਹਾਂ ਦੇ ਤੀਹ ਮਨੁੱਖ ਵੱਢੇ ਅਤੇ ਉਨ੍ਹਾਂ ਦੇ ਬਸਤਰ ਲਾਹ ਕੇ ਓਹੋ ਕੱਪੜੇ ਬੁਝਾਰਤ ਬੁੱਝਣ ਵਾਲਿਆਂ ਨੂੰ ਦਿੱਤੇ ਜੋ ਉਹ ਦਾ ਕ੍ਰੋਧ ਜਾਗਿਆ ਅਤੇ ਉਹ ਆਪਣੇ ਪਿਤਾ ਦੇ ਘਰ ਨੂੰ ਉਤਾਹਾਂ ਤੁਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਦਾ ਆਤਮਾ ਵੱਡੇ ਜ਼ੋਰ ਨਾਲ ਸਮਸੂਨ ਦੇ ਉੱਤੇ ਆਇਆ ਅਤੇ ਉਸ ਨੇ ਅਸ਼ਕਲੋਨ ਨੂੰ ਜਾ ਕੇ ਉਨ੍ਹਾਂ ਦੇ ਤੀਹ ਮਨੁੱਖ ਮਾਰੇ ਅਤੇ ਉਨ੍ਹਾਂ ਦੇ ਕੱਪੜੇ ਉਤਾਰ ਕੇ ਉਹੋ ਕੱਪੜੇ ਬੁਝਾਰਤ ਬੁੱਝਣ ਵਾਲਿਆਂ ਨੂੰ ਦੇ ਦਿੱਤੇ। ਤਦ ਉਸ ਦਾ ਕ੍ਰੋਧ ਭੜਕਿਆ ਅਤੇ ਉਹ ਆਪਣੇ ਪਿਤਾ ਦੇ ਘਰ ਨੂੰ ਵਾਪਿਸ ਚਲਾ ਗਿਆ।