Judges 14:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਆਤਮਾ ਵੱਡੀ ਤਾਕਤ ਨਾਲ ਸਮਸੂਨ ਵਿੱਚ ਆ ਗਈ। ਉਸ ਨੇ ਆਪਣੇ ਨੰਗੇ ਹੱਥਾਂ ਨਾਲ ਸ਼ੇਰ ਨੂੰ ਚੀਰ ਸੁੱਟਿਆ। ਇਹ ਉਸ ਨੂੰ ਬਹੁਤ ਆਸਾਨ ਲੱਗਿਆ। ਇਹ ਇੰਨਾ ਹੀ ਆਸਾਨ ਸੀ ਜਿੰਨਾ ਕਿਸੇ ਬੱਕਰੇ ਨੂੰ ਚੀਰ ਸੁੱਟਣਾ। ਪਰ ਸਮਸੂਨ ਨੇ ਆਪਣੇ ਮਾਤਾ ਪਿਤਾ ਨੂੰ ਇਹ ਨਹੀਂ ਦੱਸਿਆ ਕਿ ਉਸ ਨੇ ਕੀ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਦਾ ਆਤਮਾ ਸਮਸੂਨ ਉੱਤੇ ਜ਼ੋਰ ਨਾਲ ਆਇਆ ਅਤੇ ਭਾਵੇਂ ਉਹ ਦੇ ਹੱਥ ਵਿੱਚ ਕੁਝ ਭੀ ਨਹੀਂ ਸੀ ਪਰ ਉਹ ਨੇ ਉਸ ਨੂੰ ਇਉਂ ਪਾੜਿਆ ਜਿੱਕਰ ਪਠੋਰੇ ਨੂੰ ਪਾੜਦੇ ਹਨ ਅਤੇ ਇਹ ਗੱਲ ਜੋ ਉਹ ਨੇ ਕੀਤੀ ਆਪਣੇ ਪਿਤਾ ਯਾ ਆਪਣੀ ਮਾਤਾ ਨੂੰ ਨਾ ਦੱਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਦਾ ਆਤਮਾ ਸਮਸੂਨ ਉੱਤੇ ਜ਼ੋਰ ਨਾਲ ਆਇਆ ਅਤੇ ਭਾਵੇਂ ਉਸ ਦੇ ਹੱਥ ਵਿੱਚ ਕੁਝ ਵੀ ਨਹੀਂ ਸੀ, ਤਾਂ ਵੀ ਉਸ ਨੇ ਸ਼ੇਰ ਨੂੰ ਇਸ ਤਰ੍ਹਾਂ ਪਾੜ ਦਿੱਤਾ ਜਿਵੇਂ ਕੋਈ ਮੇਮਣੇ ਨੂੰ ਪਾੜਦਾ ਹੈ। ਅਤੇ ਉਸਨੇ ਆਪਣਾ ਇਹ ਕੰਮ ਜੋ ਉਸ ਨੇ ਕੀਤਾ ਸੀ, ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਨਾ ਦੱਸਿਆ।