Judges 15:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਣਕ ਦੀ ਵਾਢੀ ਵੇਲੇ ਸਮਸੂਨ ਆਪਣੀ ਪਤਨੀ ਨੂੰ ਮਿਲਣ ਲਈ ਗਿਆ। ਉਸ ਨੇ ਇੱਕ ਜਵਾਨ ਬੱਕਰਾ ਸੁਗਾਤ ਵਜੋਂ ਨਾਲ ਲੈ ਲਿਆ। ਉਸ ਨੇ ਆਖਿਆ, “ਮੈਂ ਆਪਣੀ ਪਤਨੀ ਦੇ ਕਮਰੇ ਵਿੱਚ ਜਾ ਰਿਹਾ ਹਾਂ।” ਪਰ ਉਸ ਦਾ ਪਿਤਾ ਸਮਸੂਨ ਨੂੰ ਅੰਦਰ ਨਾ ਆਉਣ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਕੁਝ ਚਿਰ ਪਿੱਛੋਂ ਕਣਕ ਦੀਆਂ ਵਾਢੀਆਂ ਦੇ ਸਮੇਂ ਇਉਂ ਹੋਇਆ ਜੋ ਸਮਸੂਨ ਇੱਕ ਪਠੋਰਾ ਲੈ ਕੇ ਆਪਣੀ ਤੀਵੀਂ ਨੂੰ ਮਿਲਣ ਗਿਆ ਅਤੇ ਆਖਿਆ, ਮੈਂ ਆਪਣੀ ਵਹੁਟੀ ਕੋਲ ਕੋਠੜੀ ਵਿੱਚ ਜਾਵਾਂਗਾ ਪਰ ਉਹ ਦੇ ਸਹੁਰੇ ਨੇ ਉਹ ਨੂੰ ਅੰਦਰ ਨਾ ਜਾਣ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕੁਝ ਦਿਨਾਂ ਬਾਅਦ, ਕਣਕ ਦੀ ਵਾਢੀ ਦੇ ਸਮੇਂ ਇਸ ਤਰ੍ਹਾਂ ਹੋਇਆ ਕਿ ਸਮਸੂਨ ਇੱਕ ਮੇਮਣਾ ਲੈ ਕੇ ਆਪਣੀ ਪਤਨੀ ਨੂੰ ਮਿਲਣ ਗਿਆ ਅਤੇ ਕਿਹਾ, “ਮੈਂ ਆਪਣੀ ਪਤਨੀ ਦੇ ਕੋਲ ਕੋਠੜੀ ਵਿੱਚ ਜਾਂਵਾਂਗਾ।” ਪਰ ਉਸ ਦੇ ਸਹੁਰੇ ਨੇ ਉਸ ਨੂੰ ਅੰਦਰ ਨਾ ਜਾਣ ਦਿੱਤਾ।