Judges 15:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੂਦਾਹ ਦੇ ਪਰਿਵਾਰ-ਸਮੂਹ ਦੇ 3,000 ਆਦਮੀ ਸਮਸੂਨ ਕੋਲ ਗਏ। ਉਹ ਏਟਾਮ ਦੀ ਚੱਟਾਨ ਨੇੜੇ ਦੀ ਗੁਫ਼ਾ ਕੋਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਤੂੰ ਸਾਡੇ ਨਾਲ ਕੀ ਕੀਤਾ ਹੈ? ਕੀ ਤੈਨੂੰ ਨਹੀਂ ਪਤਾ ਕਿ ਫ਼ਲਿਸਤੀ ਲੋਕ ਸਾਡੇ ਉੱਤੇ ਹਕੂਮਤ ਕਰਦੇ ਹਨ?” ਸਮਸੂਨ ਨੇ ਜਵਾਬ ਦਿੱਤਾ, “ਮੈਂ ਸਿਰਫ਼ ਉਨ੍ਹਾਂ ਨੂੰ ਉਨ੍ਹਾਂ ਦੇ ਕੰਮਾਂ ਲਈ ਸਜ਼ਾ ਦਿੱਤੀ ਹੈ ਜਿਹੜੇ ਉਨ੍ਹਾਂ ਨੇ ਮੇਰੇ ਨਾਲ ਕੀਤੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੂਦਾਹ ਦੇ ਤਿੰਨ ਹਜ਼ਾਰ ਜੁਆਨਾਂ ਨੇ ਏਟਾਮ ਪੱਥਰ ਦੀ ਉਸ ਗੁਫਾ ਉੱਤੇ ਜਾ ਕੇ ਸਮਸੂਨ ਨੂੰ ਆਖਿਆ. ਤੈਨੂੰ ਖਬਰ ਨਹੀਂ ਜੋ ਸਾਡੇ ਉੱਤੇ ਫਲਿਸਤੀ ਰਾਜ ਕਰਦੇ ਹਨ ਸੋ ਤੂੰ ਸਾਡੇ ਨਾਲ ਇਹ ਕੀ ਕੀਤੀ? ਉਹ ਨੇ ਉਨ੍ਹਾਂ ਨੂੰ ਆਖਿਆ, ਜੇਹੀ ਉਨ੍ਹਾਂ ਨੇ ਮੇਰੇ ਨਾਲ ਕੀਤੀ ਤੇਹੀ ਮੈਂ ਉਨ੍ਹਾਂ ਨਾਲ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤਿੰਨ ਹਜ਼ਾਰ ਯਹੂਦਾਹ ਦੇ ਪੁਰਖਾਂ ਨੇ ਏਟਾਮ ਚੱਟਾਨ ਦੀ ਗੁਫ਼ਾ ਉੱਤੇ ਜਾ ਕੇ ਸਮਸੂਨ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਫ਼ਲਿਸਤੀ ਸਾਡੇ ਉੱਤੇ ਰਾਜ ਕਰਦੇ ਹਨ? ਫਿਰ ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ?” ਉਸ ਨੇ ਉਨ੍ਹਾਂ ਨੂੰ ਕਿਹਾ, “ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਨਾਲ ਕੀਤਾ, ਉਸੇ ਤਰ੍ਹਾਂ ਹੀ ਮੈਂ ਵੀ ਉਨ੍ਹਾਂ ਨਾਲ ਕੀਤਾ।”