Judges 15:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੂਦਾਹ ਦੇ ਬੰਦਿਆਂ ਨੇ ਆਖਿਆ, “ਸਾਨੂੰ ਮਨਜ਼ੂਰ ਹੈ। ਅਸੀਂ ਬਸ ਤੈਨੂੰ ਬੰਨ੍ਹਾਂਗੇ ਅਤੇ ਤੈਨੂੰ ਫ਼ਲਿਸਤੀ ਲੋਕਾਂ ਦੇ ਹਵਾਲੇ ਕਰ ਦਿਆਂਗੇ। ਅਸੀਂ ਇਕਰਾਰ ਕਰਦੇ ਹਾਂ ਕਿ ਅਸੀਂ ਤੈਨੂੰ ਨਹੀਂ ਮਾਰਾਂਗੇ।” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਦੋ ਨਵੇਂ ਰੱਸਿਆਂ ਨਾਲ ਬੰਨ੍ਹ ਦਿੱਤਾ। ਉਹ ਉਸ ਨੂੰ ਗੁਫ਼ਾ ਵਿੱਚੋਂ ਬਾਹਰ ਲੈ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਉਹ ਨੂੰ ਉੱਤਰ ਦੇ ਕੇ ਆਖਿਆ, ਨਹੀਂ ਪਰ ਅਸੀਂ ਤੈਨੂੰ ਘੁੱਟ ਤੇ ਬੰਨ੍ਹਾਂਗੇ ਅਤੇ ਉਨ੍ਹਾਂ ਦੇ ਹੱਥ ਤੈਨੂੰ ਸੌਂਪ ਦੇਵਾਂਗੇ ਪਰ ਤੈਨੂੰ ਮੂਲੋਂ ਜਾਨੋਂ ਨਾ ਮਾਰਾਂਗੇ। ਫੇਰ ਉਨ੍ਹਾਂ ਨੇ ਉਹ ਨੂੰ ਦੋਂਹ ਨਵਿਆਂ ਰੱਸਿਆਂ ਨਾਲ ਕੜਿਆਂ ਅਤੇ ਪਹਾੜ ਉੱਤੋਂ ਉਹ ਨੂੰ ਲਾਹ ਲਿਆਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉੱਤਰ ਦਿੱਤਾ, “ਨਹੀਂ ਕਰਾਂਗੇ, ਪਰ ਅਸੀਂ ਤੈਨੂੰ ਘੁੱਟ ਕੇ ਬੰਨ੍ਹਾਂਗੇ ਅਤੇ ਉਨ੍ਹਾਂ ਦੇ ਹੱਥ ਸੌਂਪ ਦਿਆਂਗੇ ਪਰ ਅਸੀਂ ਤੈਨੂੰ ਜਾਨੋਂ ਨਹੀਂ ਮਰਾਂਗੇ।” ਫੇਰ ਉਨ੍ਹਾਂ ਨੇ ਉਸ ਨੂੰ ਦੋ ਨਵੇਂ ਰੱਸਿਆਂ ਨਾਲ ਬੰਨ੍ਹਿਆ ਅਤੇ ਪਰਬਤ ਉੱਤੋਂ ਉਤਾਰ ਲਿਆਏ।