Judges 15:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਮਸੂਨ ਲਹੀ ਨਾਮ ਦੇ ਸਥਾਨ ਉੱਤੇ ਅੱਪੜਿਆ, ਫ਼ਲਿਸਤੀ ਲੋਕ ਉਸ ਨੂੰ ਮਿਲਣ ਲਈ ਆਏ। ਉਹ ਖੁਸ਼ੀ ਨਾਲ ਚੀਕਾਂ ਮਾਰ ਰਹੇ ਸਨ। ਫ਼ੇਰ ਯਹੋਵਾਹ ਆਤਮਾ ਵੱਡੀ ਤਾਕਤ ਨਾਲ ਸਮਸੂਨ ਵਿੱਚ ਆ ਗਿਆ। ਸਮਸੂਨ ਨੇ ਰੱਸੇ ਤੋੜ ਦਿੱਤੇ। ਰੱਸੇ ਸੜੀਆਂ ਹੋਈਆਂ ਕਮਜ਼ੋਰ ਰਸੀਆਂ ਵਰਗੇ ਜਾਪਦੇ ਸਨ। ਰੱਸੇ ਉਸ ਦੇ ਬਾਜੂਆਂ ਤੋਂ ਇਸ ਤਰ੍ਹਾਂ ਡਿੱਗ ਪਏ ਜਿਵੇਂ ਉਹ ਪਿਘਲ ਗਏ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਲਹੀ ਵਿੱਚ ਅੱਪੜਿਆ ਤਾਂ ਫਲਿਸਤੀ ਹਾਕਾਂ ਮਾਰ ਕੇ ਉਹ ਨੂੰ ਮਿਲੇ। ਉਸ ਵੇਲੇ ਯਹੋਵਾਹ ਦਾ ਆਤਮਾ ਡਾਢੇ ਜ਼ੋਰ ਨਾਲ ਉਹ ਦੇ ਉੱਤੇ ਆਇਆ ਅਤੇ ਓਹ ਰੱਸੇ ਜਿਨ੍ਹਾਂ ਨਾਲ ਉਹ ਦੀਆਂ ਬਾਹਾਂ ਬੰਨ੍ਹੀਆਂ ਸਨ ਅਜੇਹੇ ਹੋ ਗਏ ਜੇਹੇ ਅੱਗ ਨਾਲ ਸੜੇ ਹੋਏ ਸਨ ਅਤੇ ਉਹ ਦੇ ਹੱਥਾਂ ਦੇ ਬੰਧਨ ਖੁਲ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਲਹੀ ਵਿੱਚ ਪਹੁੰਚਿਆ ਤਾਂ ਫ਼ਲਿਸਤੀ ਉਸ ਨੂੰ ਵੇਖ ਕੇ ਚਿੱਲਾਉਂਦੇ ਹੋਏ ਉਸ ਨੂੰ ਮਿਲੇ। ਤਦ ਯਹੋਵਾਹ ਦਾ ਆਤਮਾ ਵੱਡੇ ਜ਼ੋਰ ਨਾਲ ਉਸ ਦੇ ਉੱਤੇ ਆਇਆ ਅਤੇ ਉਸ ਦੀਆਂ ਬਾਹਾਂ ਨਾਲ ਬੰਨ੍ਹੇ ਹੋਏ ਰੱਸੇ ਅੱਗ ਨਾਲ ਸੜੇ ਹੋਏ ਸਣ ਵਰਗੇ ਹੋ ਗਏ ਅਤੇ ਉਸ ਦੇ ਹੱਥਾਂ ਦੇ ਬੰਧਨ ਖੁੱਲ੍ਹ ਗਏ।