Judges 15:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮਸੂਨ ਬਹੁਤ ਪਿਆਸਾ ਸੀ। ਇਸ ਲਈ ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕਿਤੀ। ਉਸ ਨੇ ਆਖਿਆ, “ਮੈਂ ਤੁਹਾਡਾ ਸੇਵਕ ਹਾਂ। ਤੁਸੀਂ ਮੈਨੂੰ ਇਹ ਮਹਾਨ ਜਿੱਤ ਬਖਸ਼ੀ ਹੈ। ਮਿਹਰ ਕਰਕੇ ਹੁਣ ਮੈਨੂੰ ਪਿਆਸਾ ਨਾ ਮਰਨ ਦਿਉ। ਮਿਹਰ ਕਰਕੇ ਮੈਨੂੰ ਉਨ੍ਹਾਂ ਲੋਕਾਂ ਦੇ ਹੱਥ ਨਾ ਪੈਣ ਦਿਉ ਜਿਨ੍ਹਾਂ ਦੀ ਸੁੰਨਤ ਵੀ ਨਹੀਂ ਹੋਈ!”
Punjabi Bible 2016 - ਪਵਿੱਤਰ ਬਾਈਬਲ O.V.
ਉਹ ਡਾਢਾ ਤਿਹਾਇਆ ਹੋਇਆ ਅਤੇ ਯਹੋਵਾਹ ਅੱਗੇ ਬੇਨਤੀ ਕਰ ਕੇ ਆਖਿਆ, ਤੈਂ ਆਪਣੇ ਸੇਵਕ ਦੇ ਹੱਥੀਂ ਇੱਕ ਵੱਡਾ ਬਚਾਓ ਬਖਸ਼ਿਆ ਅਤੇ ਹੁਣ ਭਲਾ, ਮੈਂ ਤੇਹ ਨਾਲ ਮਰ ਕੇ ਅਸੁੰਨਤੀਆਂ ਦੇ ਹੱਥਾਂ ਵਿੱਚ ਪਵਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੂੰ ਬਹੁਤ ਪਿਆਸ ਲੱਗੀ ਅਤੇ ਉਸ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਤੂੰ ਆਪਣੇ ਸੇਵਕ ਦੇ ਹੱਥ ਤੋਂ ਇੱਕ ਵੱਡਾ ਛੁਟਕਾਰਾ ਦਿੱਤਾ ਹੈ, ਹੁਣ ਭਲਾ, ਮੈਂ ਪਿਆਸ ਨਾਲ ਮਰ ਕੇ ਉਨ੍ਹਾਂ ਅਸੁੰਨਤੀਆਂ ਦੇ ਹੱਥਾਂ ਵਿੱਚ ਪਵਾਂ?”