Judges 15:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲਹੀ ਵਿਖੇ ਧਰਤੀ ਵਿੱਚ ਇੱਕ ਸੁਰਾਖ ਹੈ। ਪਰਮੇਸ਼ੁਰ ਨੇ ਉਸ ਸੁਰਾਖ ਨੂੰ ਪਾੜਕੇ ਖੋਲ੍ਹ ਦਿੱਤਾ, ਅਤੇ ਪਾਣੀ ਬਾਹਰ ਨਿਕਲ ਆਇਆ। ਸਮਸੂਨ ਨੇ ਪਾਣੀ ਪੀਤਾ ਅਤੇ ਬਿਹਤਰ ਮਹਿਸੂਸ ਕੀਤਾ। ਉਸ ਨੇ ਆਪਣੇ-ਆਪ ਨੂੰ ਫ਼ੇਰ ਸ਼ਕਤੀਸ਼ਾਲੀ ਮਹਿਸੂਸ ਕੀਤਾ। ਇਸ ਲਈ ਉਸ ਨੇ ਪਾਣੀ ਦੇ ਉਸ ਚਸ਼ਮੇ ਨੂੰ ਏਨ ਹੱਕੋਰੇ ਨਾਮ ਦਿੱਤਾ। ਉਹ ਹਾਲੇ ਵੀ ਲਹੀ ਦੇ ਸ਼ਹਿਰ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਰਮੇਸ਼ੁਰ ਨੇ ਲਹੀ ਵਿੱਚ ਇੱਕ ਟੋਆ ਪੁੱਟਿਆ ਅਰ ਉੱਥੋਂ ਪਾਣੀ ਨਿੱਕਲਿਆ ਅਤੇ ਜਾਂ ਉਹ ਨੇ ਪੀਤਾ ਤਾਂ ਉਹ ਦੀ ਜਾਨ ਵਿੱਚ ਫੇਰ ਜਾਨ ਆਈ ਇਸ ਲਈ ਉਸ ਥਾਂ ਦਾ ਨਾਉਂ ਏਨਹੱਕੋਰੇ ਧਰਿਆ ਗਿਆ ਸੀ ਜੋ ਅੱਜ ਤੋੜੀ ਲਹੀ ਵਿੱਚ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਨੇ ਲਹੀ ਵਿੱਚ ਇੱਕ ਟੋਆ ਬਣਾ ਦਿੱਤਾ ਅਤੇ ਉੱਥੋਂ ਪਾਣੀ ਨਿੱਕਲਣ ਲੱਗਿਆ, ਜਦ ਸਮਸੂਨ ਨੇ ਪੀਤਾ ਤਾਂ ਉਸ ਦੀ ਜਾਨ ਵਿੱਚ ਜਾਨ ਆਈ। ਇਸ ਲਈ ਉਸ ਥਾਂ ਦਾ ਨਾਮ ਏਨ-ਹੱਕੋਰੇ ਰੱਖਿਆ ਗਿਆ, ਅਤੇ ਉਹ ਅੱਜ ਦੇ ਦਿਨ ਤੱਕ ਲਹੀ ਵਿੱਚ ਹੈ।