Judges 15:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਪਿਤਾ ਨੇ ਸਮਸੂਨ ਨੂੰ ਆਖਿਆ, “ਮੈਂ ਤਾਂ ਸੋਚਿਆ ਸੀ ਕਿ ਤੂੰ ਉਸ ਨੂੰ ਨਫ਼ਰਤ ਕਰਦਾ ਹੈਂ। ਇਸ ਲਈ ਮੈਂ ਉਸ ਦੀ ਸ਼ਾਦੀ ਤੇਰੇ ਸਭ ਤੋਂ ਚੰਗੇ ਆਦਮੀ ਨਾਲ ਹੀ ਕਰਨ ਦਿੱਤੀ ਹੈ। ਉਸ ਦੀ ਛੋਟੀ ਭੈਣ ਉਸ ਨਾਲੋਂ ਵੀ ਵੱਧੇਰੇ ਸੋਹਣੀ ਹੈ, ਤੂੰ ਉਸ ਨਾਲ ਵਿਆਹ ਕਰ ਸੱਕਦਾ ਹੈਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਸਹੁਰੇ ਨੇ ਆਖਿਆ, ਮੈਂ ਸੱਚ ਮੁੱਚ ਜਾਣਿਆ ਜੋ ਤੈਂ ਉਹ ਦੇ ਨਾਲ ਡਾਢਾ ਵੈਰ ਕੀਤਾ ਸੀ, ਇਸ ਲਈ ਉਹ ਮੈਂ ਤੇਰੇ ਮਿੱਤ੍ਰ ਨੂੰ ਦੇ ਦਿੱਤੀ, ਭਲਾ, ਉਸ ਦੀ ਨਿੱਕੀ ਭੈਣ ਉਸ ਨਾਲੋਂ ਸੋਹਣੀ ਨਹੀਂ ਸੋ ਉਹ ਦੇ ਥਾਂ ਇਹ ਨੂੰ ਲੈ ਲੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇ ਸਹੁਰੇ ਨੇ ਕਿਹਾ, “ਮੈਂ ਸੱਚ-ਮੁੱਚ ਜਾਣਦਾ ਸੀ ਕਿ ਤੂੰ ਉਸ ਦੇ ਨਾਲ ਵੈਰ ਹੀ ਰੱਖਦਾ ਹੈਂ, ਇਸ ਲਈ ਮੈਂ ਉਸਦਾ ਵਿਆਹ ਤੇਰੇ ਮਿੱਤਰ ਨਾਲ ਕਰਾ ਦਿੱਤਾ। ਭਲਾ, ਉਸ ਦੀ ਛੋਟੀ ਭੈਣ ਉਸ ਨਾਲੋਂ ਸੋਹਣੀ ਨਹੀਂ? ਉਸ ਦੇ ਬਦਲੇ ਤੂੰ ਇਸ ਨਾਲ ਵਿਆਹ ਕਰ ਲੈ।”