Judges 15:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀ ਲੋਕਾਂ ਨੇ ਪੁੱਛਿਆ, “ਇਹ ਕਿਸ ਨੇ ਕੀਤਾ ਹੈ?” ਕਿਸ ਨੇ ਉਨ੍ਹਾਂ ਨੂੰ ਦੱਸਿਆ, “ਤਿਮਨਾਥ ਦੇ ਬੰਦੇ ਜਵਾਈ ਸਮਸੂਨ ਨੇ ਅਜਿਹਾ ਕੀਤਾ ਹੈ। ਉਸ ਨੇ ਅਜਿਹਾ ਇਸ ਲਈ ਕੀਤਾ ਹੈ ਕਿਉਂਕਿ ਉਸ ਦੇ ਸੌਹਰੇ ਨੇ ਸਮਸੂਨ ਦੀ ਪਤਨੀ ਵਿਆਹ ਵੇਲੇ ਦੇ ਸਰਬਾਲ੍ਹੇ ਨੂੰ ਦੇ ਦਿੱਤੀ।” ਇਸ ਲਈ ਫ਼ਲਿਸਤੀ ਲੋਕਾਂ ਨੇ ਸਮਸੂਨ ਦੀ ਪਤਨੀ ਅਤੇ ਉਸ ਦੇ ਪਿਤਾ ਨੂੰ ਅੱਗ ਲਾਕੇ ਸਾੜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਫਲਿਸਤੀਆਂ ਨੇ ਆਖਿਆ, ਇਹ ਕਿਸ ਨੇ ਕੀਤਾ ਹੈ? ਓਹ ਬੋਲੇ, ਤਿਮਨਾਥੀ ਦੇ ਜਵਾਈ ਸਮਸੂਨ ਨੇ, ਇਸ ਲਈ ਜੋ ਉਸ ਨੇ ਉਹ ਦੀ ਵਹੁਟੀ ਖੋਹ ਕੇ ਉਹ ਦੇ ਮਿੱਤ੍ਰ ਨੂੰ ਦੇ ਦਿੱਤੀ। ਤਦ ਫਲਿਸਤੀ ਚੜ੍ਹ ਆਏ ਅਤੇ ਉਸ ਤੀਵੀਂ ਨੂੰ ਅਰ ਉਸ ਦੇ ਪਿਉ ਨੂੰ ਅੱਗ ਨਾਲ ਫੂਕ ਸੁੱਟਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਲਿਸਤੀ ਪੁੱਛਣ ਲੱਗੇ, “ਇਹ ਕਿਸ ਨੇ ਕੀਤਾ ਹੈ?” ਲੋਕਾਂ ਨੇ ਕਿਹਾ, “ਤਿਮਨਾਹ ਦੇ ਜਵਾਈ ਸਮਸੂਨ ਨੇ, ਕਿਉਂਕਿ ਉਹ ਨੇ ਉਸ ਦੀ ਪਤਨੀ ਦਾ ਵਿਆਹ ਉਸ ਦੇ ਮਿੱਤਰ ਨਾਲ ਕਰ ਦਿੱਤਾ।” ਤਦ ਫ਼ਲਿਸਤੀਆਂ ਨੇ ਜਾ ਕੇ ਉਸ ਦੀ ਪਤਨੀ ਅਤੇ ਉਸ ਦੇ ਪਿਤਾ ਨੂੰ ਅੱਗ ਨਾਲ ਸਾੜ ਦਿੱਤਾ।