Judges 16:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮਸੂਨ ਨੇ ਆਖਿਆ, “ਕਿਸੇ ਨੂੰ ਮੈਨੂੰ ਨਵੇਂ ਰੱਸਿਆਂ ਨਾਲ ਬੰਨ੍ਹਣਾ ਪਵੇਗਾ। ਉਨ੍ਹਾਂ ਨੂੰ ਮੈਨੂੰ ਉਨ੍ਹਾਂ ਰੱਸਿਆ ਨਾਲ ਬੰਨ੍ਹਣਾ ਪਵੇਗਾ ਜਿਨ੍ਹਾਂ ਨੂੰ ਪਹਿਲਾਂ ਕਦੇ ਨਾ ਵਰਤਿਆ ਗਿਆ ਹੋਵੇ। ਜੇ ਕਿਸੇ ਨੇ ਅਜਿਹਾ ਕਰ ਦਿੱਤਾ ਤਾਂ ਮੈਂ ਹੋਰ ਕਿਸੇ ਵੀ ਬੰਦੇ ਵਾਂਗ ਕਮਜ਼ੋਰ ਹੋ ਜਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਸ ਨੂੰ ਆਖਿਆ, ਜੇ ਕਦੀ ਓਹ ਮੈਨੂੰ ਨਵੀਆਂ ਲੱਜਾਂ ਨਾਲ ਜੋ ਕਦੀ ਵਰਤਣ ਵਿੱਚ ਨਾ ਆਈਆਂ ਹੋਣ ਘੁੱਟ ਕੇ ਬੰਨ੍ਹਣ ਤਾਂ ਮੈਂ ਨਿਰਬਲ ਹੋਵਾਂਗਾ ਅਤੇ ਕਿਸੇ ਹੋਰ ਮਨੁੱਖ ਵਰਗਾ ਹੋ ਜਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਨੂੰ ਕਿਹਾ, “ਜੇਕਰ ਮੈਨੂੰ ਨਵੀਆਂ ਰੱਸੀਆਂ ਨਾਲ ਜੋ ਕਦੀ ਵਰਤੀਆਂ ਨਾ ਗਈਆਂ ਹੋਣ, ਘੁੱਟ ਕੇ ਬੰਨ੍ਹਿਆ ਜਾਵੇ ਤਾਂ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖ ਵਰਗਾ ਹੋ ਜਾਂਵਾਂਗਾ।”