Judges 16:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਦਲੀਲਾਹ ਨੇ ਕੁਝ ਨਵੇਂ ਰੱਸੇ ਲਏ ਅਤੇ ਸਮਸੂਨ ਨੂੰ ਬੰਨ੍ਹ ਦਿੱਤਾ। ਕੁਝ ਲੋਕ ਦੂਸਰੇ ਕਮਰੇ ਵਿੱਚ ਛੁੱਪੇ ਹੋਏ ਸਨ। ਤਾਂ ਦਲੀਲਾਹ ਨੇ ਉਸ ਨੂੰ ਆਵਾਜ਼ ਦਿੱਤੀ, “ਸਮਸੂਨ, ਫ਼ਲਿਸਤੀ ਲੋਕ ਤੈਨੂੰ ਫ਼ੜਨ ਵਾਲੇ ਹਨ!” ਪਰ ਉਸ ਨੇ ਆਸਾਨੀ ਨਾਲ ਰੱਸਿਆਂ ਨੂੰ ਤੋੜ ਦਿੱਤਾ। ਉਸ ਨੇ ਉਨ੍ਹਾਂ ਨੂੰ ਧਾਗਿਆਂ ਵਾਂਗ ਤੋੜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਲੀਲਾਹ ਨੇ ਕੋਰੀਆਂ ਲੱਜਾਂ ਲੈ ਆਂਦੀਆਂ ਅਤੇ ਉਨ੍ਹਾਂ ਨਾਲ ਉਹ ਨੂੰ ਬੰਨ੍ਹਿਆ ਅਤੇ ਉਹ ਨੂੰ ਆਖਿਆ, ਹੇ ਸਮਸੂਨ, ਫਲਿਸਤੀ ਤੇਰੇ ਉੱਤੇ ਚੜ੍ਹ ਆਏ! ਅਤੇ ਛਹਿਲਾਉਣ ਵਾਲੇ ਕੋਠੜੀ ਵਿੱਚ ਲੁਕੇ ਹੋਏ ਸਨ, ਸੋ ਉਹ ਨੇ ਆਪਣੀਆਂ ਬਾਹਾਂ ਉੱਤੋਂ ਉਨ੍ਹਾਂ ਨੂੰ ਧਾਗੇ ਵਾਂਙੁ ਤੋੜ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਲੀਲਾਹ ਨਵੀਆਂ ਰੱਸੀਆਂ ਲਿਆਈ ਅਤੇ ਉਨ੍ਹਾਂ ਨਾਲ ਉਸ ਨੂੰ ਬੰਨ੍ਹ ਕੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ!” ਅਤੇ ਘਾਤ ਲਾਉਣ ਵਾਲੇ ਉਸ ਕੋਠੜੀ ਵਿੱਚ ਲੁਕੇ ਹੋਏ ਸਨ। ਤਦ ਉਸ ਨੇ ਆਪਣੀਆਂ ਬਾਹਾਂ ਉੱਤੋਂ ਰੱਸੀਆਂ ਨੂੰ ਧਾਗੇ ਵਾਂਗੂੰ ਤੋੜ ਸੁੱਟਿਆ।