Judges 16:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਖਰਕਾਰ ਸਮਸੂਨ ਨੇ ਦਲੀਲਾਹ ਨੂੰ ਸਭ ਕੁਝ ਦੱਸ ਦਿੱਤਾ। ਉਸ ਨੇ ਆਖਿਆ, “ਮੈਂ ਕਦੇ ਵੀ ਆਪਣੇ ਵਾਲ ਨਹੀਂ ਕੱਟੇ। ਮੈਂ ਆਪਣੇ ਜਨਮ ਤੋਂ ਪਹਿਲਾਂ ਹੀ ਪਰਮੇਸ਼ੁਰ ਨੂੰ ਸਮਰਪਿਤ ਹੋ ਚੁੱਕਾ ਸਾਂ। ਜੇ ਕੋਈ ਮੇਰਾ ਸਿਰ ਮੁੰਨ ਦੇਵੇ ਤਾਂ ਮੇਰੀ ਤਾਕਤ ਖਤਮ ਹੋ ਜਾਵੇਗੀ। ਫ਼ੇਰ ਮੈਂ ਕਿਸੇ ਵੀ ਹੋਰ ਬੰਦੇ ਵਰਗਾ ਕਮਜ਼ੋਰ ਹੋ ਜਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਆਪਣੇ ਸਾਰੇ ਮਨ ਦੀ ਉਸ ਨੂੰ ਆਖ ਦਿੱਤੀ ਅਤੇ ਉਸ ਨੂੰ ਦੱਸਿਆ ਭਈ ਮੇਰੇ ਸਿਰ ਉੱਤੇ ਉਸਤਰਾ ਨਹੀਂ ਫਿਰਿਆ, ਇਸ ਕਰਕੇ ਜੋ ਮੈਂ ਆਪਣੀ ਮਾਂ ਦੇ ਢਿੱਡ ਤੋਂ ਹੀ ਪਰਮੇਸ਼ੁਰ ਲਈ ਨਿਆਰਾ ਕੀਤਾ ਗਿਆ ਹਾਂ। ਸੋ ਜੇ ਕਦੀ ਮੇਰਾ ਸਿਰ ਮੁਨਿਆ ਜਾਵੇ ਤਾਂ ਮੇਰਾ ਜ਼ੋਰ ਮੈਥੋਂ ਜਾਂਦਾ ਰਹੇਗਾ ਅਤੇ ਮੈਂ ਨਿਰਬਲ ਹੋ ਜਾਵਾਂਗਾ ਅਤੇ ਹੋਰਨਾਂ ਮਨੁੱਖਾਂ ਵਰਗਾ ਹੋ ਜਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਉਸ ਨੂੰ ਦੱਸ ਦਿੱਤਾ ਅਤੇ ਕਿਹਾ, “ਮੇਰੇ ਸਿਰ ਉੱਤੇ ਉਸਤਰਾ ਕਦੇ ਨਹੀਂ ਫਿਰਿਆ, ਕਿਉਂਕਿ ਮੈਂ ਆਪਣੀ ਮਾਂ ਦੇ ਢਿੱਡ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹਾਂ। ਜੇਕਰ ਕਦੇ ਮੇਰਾ ਸਿਰ ਮੁਨਿਆ ਜਾਵੇ ਤਾਂ ਮੇਰਾ ਜ਼ੋਰ ਘੱਟ ਜਾਵੇਗਾ ਅਤੇ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖਾਂ ਵਰਗਾ ਹੋ ਜਾਂਵਾਂਗਾ।”