Judges 16:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਲੀਲਾਹ ਨੇ ਦੇਖਿਆ ਕਿ ਸਮਸੂਨ ਨੇ ਉਸ ਨੂੰ ਆਪਣਾ ਭੇਤ ਦੱਸ ਦਿੱਤਾ ਹੈ। ਉਸ ਨੇ ਫ਼ਲਿਸਤੀ ਲੋਕਾਂ ਦੇ ਹਾਕਮਾਂ ਨੂੰ ਸੰਦੇਸ਼ ਭੇਜ ਦਿੱਤਾ। ਉਸ ਨੇ ਆਖਿਆ, “ਇੱਕ ਵਾਰੀ ਫ਼ੇਰ ਵਾਪਸ ਆ ਜਾਓ। ਸਮਸੂਨ ਨੇ ਮੈਨੂੰ ਸਭ ਕੁਝ ਦੱਸ ਦਿੱਤਾ ਹੈ।” ਇਸ ਲਈ ਫ਼ਲਿਸਤੀ ਲੋਕਾਂ ਦੇ ਹਾਕਮ ਦਲੀਲਾਹ ਕੋਲ ਵਾਪਸ ਆ ਗਏ। ਉਹ ਆਪਣੇ ਨਾਲ ਉਹ ਪੈਸਾ ਵੀ ਲੈ ਆਏ ਜਿਸ ਦਾ ਉਨ੍ਹਾਂ ਨੇ ਉਸ ਨੂੰ ਦੇਣ ਲਈ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਦਲੀਲਾਹ ਨੇ ਵੇਖਿਆ ਜੋ ਹੁਣ ਉਹ ਨੇ ਆਪਣੇ ਮਨ ਦਾ ਸਾਰਾ ਭੇਤ ਖੋਲ੍ਹ ਦਿੱਤਾ ਹੈ ਤਾਂ ਉਸ ਨੇ ਫਲਿਸਤੀਆਂ ਦੇ ਸਰਦਾਰਾਂ ਨੂੰ ਆਖ ਘੱਲਿਆ ਜੋ ਐਤਕੀ ਦੀ ਵਾਰੀ ਚੜ੍ਹ ਆਓ ਕਿਉਂਕਿ ਜੋ ਕੁਝ ਉਹ ਦੇ ਮਨ ਵਿੱਚ ਸੀ ਸਭ ਉਹ ਨੇ ਮੇਰੇ ਅੱਗੇ ਪਰਗਟ ਕੀਤਾ ਹੈ, ਸੋ ਫਲਿਸਤੀਆਂ ਦੇ ਸਰਦਾਰ ਉਹ ਦੇ ਕੋਲ ਆਏ ਅਤੇ ਰੋਕੜ ਆਪਣੇ ਹੱਥ ਵਿੱਚ ਲੈ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਦਲੀਲਾਹ ਨੇ ਵੇਖਿਆ ਕਿ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਖੋਲ੍ਹ ਦਿੱਤਾ ਹੈ ਤਾਂ ਉਸ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੰਦੇਸ਼ਾ ਭੇਜਿਆ, “ਇਸ ਵਾਰੀ ਚੜ੍ਹ ਆਓ ਕਿਉਂਕਿ ਜੋ ਕੁਝ ਉਸ ਦੇ ਮਨ ਵਿੱਚ ਸੀ, ਉਹ ਸਭ ਉਸ ਨੇ ਮੇਰੇ ਅੱਗੇ ਪ੍ਰਗਟ ਕੀਤਾ ਹੈ।” ਤਦ ਫ਼ਲਿਸਤੀਆਂ ਦੇ ਸਰਦਾਰ ਆਪਣੇ ਹੱਥ ਵਿੱਚ ਧਨ ਲੈ ਕੇ ਉਸ ਦੇ ਕੋਲ ਆਏ।