Judges 16:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕਾਂ ਨੇ ਅੱਜ਼ਾਹ ਦੇ ਲੋਕਾਂ ਨੂੰ ਦੱਸਿਆ, “ਸਮਸੂਨ ਇੱਥੇ ਆਇਆ ਹੈ”, ਉਹ ਸਮਸੂਨ ਨੂੰ ਮਾਰ ਦੇਣਾ ਚਾਹੁੰਦੇ ਸਨ ਇਸ ਲਈ ਉਨ੍ਹਾਂ ਨੇ ਸ਼ਹਿਰ ਨੂੰ ਘੇਰਾ ਪਾ ਲਿਆ। ਉਹ ਸ਼ਹਿਰ ਦੇ ਦਰਵਾਜ਼ੇ ਨੇੜੇ ਛੁਪ ਗਏ ਅਤੇ ਸਾਰੀ ਰਾਤ ਸਮਸੂਨ ਨੂੰ ਉਡੀਕਦੇ ਰਹੇ। ਉਹ ਸਾਰੀ ਰਾਤ ਬਹੁਤ ਖਾਮੋਸ਼ ਰਹੇ। ਉਨ੍ਹਾਂ ਨੇ ਇੱਕ ਦੂਸਰੇ ਨੂੰ ਆਖਿਆ, “ਜਦੋਂ ਸਵੇਰ ਹੋਵੇਗੀ ਅਸੀਂ ਸਮਸੂਨ ਨੂੰ ਮਾਰ ਦਿਆਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅੱਜ਼ਾਹ ਦਿਆ ਲੋਕਾਂ ਨੂੰ ਖਬਰ ਹੋਈ ਜੋ ਸਮਸੂਨ ਇੱਥੇ ਆਇਆ ਹੈ ਅਤੇ ਉਨ੍ਹਾਂ ਨੇ ਉਹ ਨੂੰ ਘੇਰ ਲਿਆ ਅਤੇ ਸਾਰੀ ਰਾਤ ਸ਼ਹਿਰ ਦੇ ਫਾਟਕ ਉੱਤੇ ਉਹ ਦੀ ਛਹਿ ਵਿੱਚ ਲੱਗੇ ਰਹੇ। ਓਹ ਸਾਰੀ ਰਾਤ ਏਹ ਆਖ ਕੇ ਚੁੱਪ ਚੁਪਾਤੇ ਰਹੇ ਭਈ ਪਰਭਾਤ ਦੇ ਲੋਆਲੇ ਵਿੱਚ ਉਹ ਨੂੰ ਮਾਰ ਲਵਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅੱਜ਼ਾਹ ਦੇ ਲੋਕਾਂ ਨੂੰ ਖ਼ਬਰ ਮਿਲੀ ਕਿ ਸਮਸੂਨ ਇੱਥੇ ਆਇਆ ਹੈ ਤਾਂ ਉਨ੍ਹਾਂ ਨੇ ਉਸ ਨੂੰ ਘੇਰ ਲਿਆ, ਅਤੇ ਸਾਰੀ ਰਾਤ ਸ਼ਹਿਰ ਦੇ ਫਾਟਕ ਉੱਤੇ ਉਸ ਦੀ ਘਾਤ ਵਿੱਚ ਬੈਠੇ ਰਹੇ। ਉਹ ਸਾਰੀ ਰਾਤ ਇਹ ਕਹਿ ਕੇ ਚੁੱਪ-ਚਾਪ ਰਹੇ ਕਿ ਸਵੇਰ ਹੁੰਦੇ ਹੀ ਅਸੀਂ ਉਸ ਨੂੰ ਮਾਰ ਦਿਆਂਗੇ।