Judges 16:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਜਸ਼ਨ ਵੇਲੇ ਮੌਜ ਮਸਤੀ ਕਰ ਰਹੇ ਸਨ। ਇਸ ਲਈ ਉਨ੍ਹਾਂ ਨੇ ਆਖਿਆ, “ਸਮਸੂਨ ਨੂੰ ਬਾਹਰ ਲਿਆਓ। ਅਸੀਂ ਉਸ ਦਾ ਮਜ਼ਾਕ ਉਡਾਉਣਾ ਚਾਹੁੰਦੇ ਹਾਂ।” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦ ਵਿੱਚੋਂ ਬਾਹਰ ਲੈ ਆਂਦਾ ਅਤੇ ਉਸ ਦਾ ਮਜ਼ਾਕ ਉਡਾਇਆ। ਉਨ੍ਹਾਂ ਨੇ ਸਮਸੂਨ ਨੂੰ ਦਾਗੋਨ ਦੇਵਤੇ ਦੇ ਮੰਦਰ ਦੇ ਥੰਮਾਂ ਦੇ ਵਿੱਚਕਾਰ ਖੜ੍ਹਾ ਹੋਣ ਲਈ ਮਜ਼ਬੂਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜਿਹਾ ਹੋਇਆ ਕਿ ਜਦ ਉਨ੍ਹਾਂ ਦੇ ਜੀ ਅਨੰਦ ਸਨ ਤਾਂ ਉਨ੍ਹਾਂ ਆਖਿਆ, ਸਮਸੂਨ ਨੂੰ ਸੱਦੋ ਜੋ ਅੱਗੇ ਸਾਡੇ ਅੱਗੇ ਖੇਲ ਕਰੇ ਸੋ ਉਨ੍ਹਾਂ ਨੇ ਸਮਸੂਨ ਨੂੰ ਕੈਦਖਾਨੇ ਵਿੱਚੋਂ ਸਦਵਾਇਆ ਅਤੇ ਉਹ ਨੇ ਉਨ੍ਹਾਂ ਦੇ ਅੱਗੇ ਖੇਲ ਕੀਤਾ ਅਤੇ ਉਨ੍ਹਾਂ ਨੇ ਦੋਂਹ ਥੰਮ੍ਹਾਂ ਦੇ ਵਿੱਚਕਾਰ ਉਹ ਨੂੰ ਖਲ੍ਹਿਆਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਇਆ ਕਿ ਜਦ ਉਹ ਅਨੰਦ ਕਰ ਰਹੇ ਸਨ, ਤਾਂ ਉਨ੍ਹਾਂ ਨੇ ਕਿਹਾ, “ਸਮਸੂਨ ਨੂੰ ਬੁਲਾਓ ਜੋ ਸਾਡੇ ਅੱਗੇ ਤਮਾਸ਼ਾ ਕਰੇ,” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦਖ਼ਾਨੇ ਵਿੱਚੋਂ ਬੁਲਵਾਇਆ ਅਤੇ ਉਹ ਉਨ੍ਹਾਂ ਦੇ ਅੱਗੇ ਤਮਾਸ਼ਾ ਕਰਨ ਲੱਗਾ, ਅਤੇ ਉਨ੍ਹਾਂ ਨੇ ਦੋ ਥੰਮ੍ਹਾਂ ਦੇ ਵਿਚਕਾਰ ਉਸ ਨੂੰ ਖੜ੍ਹਾ ਕਰ ਦਿੱਤਾ।