Judges 16:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੰਦਰ ਵਿੱਚ ਆਦਮੀਆਂ ਅਤੇ ਔਰਤਾਂ ਦੀ ਭੀੜ ਜੁੜੀ ਸੀ। ਫ਼ਲਿਸਤੀ ਲੋਕਾਂ ਦੇ ਸਾਰੇ ਹਾਕਮ ਉੱਥੇ ਹੀ ਸਨ। ਤਕਰੀਬਨ 3,000 ਆਦਮੀ ਅਤੇ ਔਰਤਾਂ ਮੰਦਰ ਦੀ ਛੱਤ ਉੱਤੇ ਸਨ। ਉਹ ਹੱਸ ਰਹੇ ਸਨ ਅਤੇ ਸਮਸੂਨ ਦਾ ਮਜ਼ਾਕ ਉਡਾ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਘਰ ਮਨੁੱਖਾਂ ਅਤੇ ਤੀਵੀਆਂ ਨਾਲ ਭਰਿਆ ਹੋਇਆ ਸੀ ਅਤੇ ਫਲਿਸਤੀਆਂ ਦੇ ਸਾਰੇ ਸਰਦਾਰ ਉੱਥੇ ਸਨ ਅਤੇ ਤਿੰਨ ਕੁ ਹਜ਼ਾਰ ਇਸਤ੍ਰੀਆਂ ਪੁਰਖ ਛੱਤ ਉੱਤੇ ਸਨ ਜਿਹੜੇ ਸਮਸੂਨ ਨੂੰ ਖੇਲ ਕਰਦਿਆਂ ਵੇਖਦੇ ਪਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਘਰ ਪੁਰਸ਼ਾਂ ਅਤੇ ਇਸਤਰੀਆਂ ਨਾਲ ਭਰਿਆ ਹੋਇਆ ਸੀ, ਅਤੇ ਫ਼ਲਿਸਤੀਆਂ ਦੇ ਸਾਰੇ ਸਰਦਾਰ ਵੀ ਉੱਥੇ ਸਨ ਅਤੇ ਲੱਗਭੱਗ ਤਿੰਨ ਹਜ਼ਾਰ ਇਸਤਰੀਆਂ ਅਤੇ ਪੁਰਖ ਛੱਤ ਉੱਤੇ ਸਨ, ਜਿਹੜੇ ਸਮਸੂਨ ਨੂੰ ਤਮਾਸ਼ਾ ਕਰਦੇ ਹੋਏ ਵੇਖ ਰਹੇ ਸਨ।