Judges 16:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਮਸੂਨ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸ ਨੇ ਆਖਿਆ, “ਹੇ ਸਰਬਸ਼ਕਤੀਮਾਨ ਯਹੋਵਾਹ, ਮੈਨੂੰ ਯਾਦ ਕਰੋ। ਜੇ ਪਰਮੇਸ਼ੁਰ, ਮੈਨੂੰ ਇੱਕ ਵਾਰੀ ਫ਼ੇਰ ਸ਼ਕਤੀ ਦਿਉ। ਮੈਨੂੰ ਇਨ੍ਹਾਂ ਫ਼ਲਿਸਤੀਆਂ ਨੂੰ, ਮੇਰੀਆਂ ਦੇਵੋ ਅੱਖਾਂ ਕੱਢਣ ਲਈ, ਇੱਕ ਵਾਰੀ ਸਜ਼ਾ ਦੇ ਲੈਣ ਦਿਉ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਮਸੂਨ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਆਖਿਆ, ਹੇ ਪ੍ਰਭੁ ਯਹੋਵਾਹ, ਮੈਂ ਤੇਰੇ ਅੱਗੇ ਤਰਲੇ ਕਰਦਾ ਹਾਂ ਜੋ ਮੈਨੂੰ ਚੇਤੇ ਕਰ ਅਤੇ ਐਤਕੀ ਦੀ ਵਾਰੀ ਮੈਨੂੰ ਜ਼ੋਰ ਦੇਹ, ਹੇ ਪਰਮੇਸ਼ੁਰ, ਜੋ ਫਲਿਸਤੀਆਂ ਤੋਂ ਮੈਂ ਇੱਕੋ ਵਾਰ ਆਪਣੀਆਂ ਦੋਂਹ ਅੱਖਾਂ ਦਾ ਵੱਟਾ ਲੈ ਲਵਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਮਸੂਨ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ ਯਹੋਵਾਹ, ਮੈਂ ਤੇਰੀ ਦੁਹਾਈ ਦਿੰਦਾ ਹਾਂ ਕਿ ਮੈਨੂੰ ਯਾਦ ਕਰ, ਹੇ ਪਰਮੇਸ਼ੁਰ ਇੱਕ ਵਾਰੀ ਹੋਰ ਮੈਨੂੰ ਸ਼ਕਤੀ ਦੇ ਤਾਂ ਜੋ ਮੈਂ ਫ਼ਲਿਸਤੀਆਂ ਤੋਂ ਇੱਕੋ ਵਾਰੀ ਆਪਣੀਆਂ ਦੋਵੇਂ ਅੱਖਾਂ ਦਾ ਬਦਲਾ ਲੈ ਲਵਾਂ!”