Judges 16:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸਮਸੂਨ ਸਿਰਫ਼ ਅੱਧੀ ਰਾਤ ਤੱਕ ਹੀ ਵੇਸਵਾ ਕੋਲ ਠਹਿਰਿਆ। ਸਮਸੂਨ ਨੇ ਅੱਧੀ ਰਾਤ ਨੂੰ ਉੱਠ ਕੇ ਸ਼ਹਿਰ ਦੇ ਦਰਵਾਜ਼ਿਆਂ ਨੂੰ ਹੱਥਾਂ ਵਿੱਚ ਫ਼ੜਿਆ ਅਤੇ ਉਨ੍ਹਾਂ ਨੂੰ ਦਰਵਾਜ਼ੇ ਦੇ ਢਾਂਚੇ, ਦਰਵਾਜ਼ੇ ਉੱਤੇ ਤਾਲਾ ਲਾਉਣ ਵਾਲੀ ਛੜ ਸਮੇਤ ਕੰਧਾਂ ਵਿੱਚੋਂ ਬਾਹਰ ਖਿੱਚ ਲਿਆ। ਸਮਸੂਨ ਉਨ੍ਹਾਂ ਚੀਜ਼ਾਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਕੇ ਹਬਰੋਨ ਸ਼ਹਿਰ ਦੇ ਨੇੜੇ ਦੀ ਪਹਾੜੀ ਦੀ ਚੋਟੀ ਉੱਤੇ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸਮਸੂਨ ਅਧੀ ਰਾਤ ਤੋੜੀ ਪਿਆ ਰਿਹਾ ਅਤੇ ਅੱਧੀ ਰਾਤ ਉੱਠ ਕੇ ਡੇਉੜ੍ਹੀ ਦੇ ਬੂਹਿਆਂ ਨੂੰ ਅਤੇ ਦੋਹਾਂ ਬਾਹੀਆਂ ਨੂੰ ਹੋੜੇ ਸਣੇ ਲਾਹ ਕੇ ਅਤੇ ਉਨ੍ਹਾਂ ਨੂੰ ਮੋਢੇ ਉੱਤੇ ਚੁੱਕ ਕੇ ਉਸ ਪਹਾੜ ਦੀ ਟੀਸੀ ਉੱਤੇ ਜੋ ਹਬਰੋਨ ਦੇ ਸਾਹਮਣੇ ਹੈ ਅੱਪੜਾ ਦਿੱਤਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਮਸੂਨ ਅੱਧੀ ਰਾਤ ਤੱਕ ਪਿਆ ਰਿਹਾ ਅਤੇ ਅੱਧੀ ਰਾਤ ਨੂੰ ਉੱਠ ਕੇ ਸ਼ਹਿਰ ਦੇ ਫਾਟਕ ਦੇ ਦੋਹਾਂ ਪੱਲਿਆਂ ਨੂੰ ਕਬਜ਼ਿਆਂ ਸਮੇਤ ਪੁੱਟ ਲਿਆ ਅਤੇ ਉਨ੍ਹਾਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਕੇ ਉਸ ਪਰਬਤ ਦੀ ਚੋਟੀ ਉੱਤੇ ਲੈ ਗਿਆ ਜੋ ਹਬਰੋਨ ਦੇ ਸਾਹਮਣੇ ਹੈ!