Judges 18:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ ਹੁੰਦਾ। ਅਤੇ ਉਸੇ ਵੇਲੇ ਦਾਨ ਦਾ ਪਰਿਵਾਰ-ਸਮੂਹ ਹਾਲੇ ਤੱਕ ਰਹਿਣ ਦੀ ਥਾਂ ਲੱਭ ਰਿਹਾ ਸੀ। ਉਨ੍ਹਾਂ ਕੋਲ ਹਾਲੇ ਆਪਣੀ ਧਰਤੀ ਨਹੀਂ ਸੀ। ਇਸਰਾਏਲ ਦੇ ਹੋਰਨਾਂ ਪਰਿਵਾਰ-ਸਮੂਹਾਂ ਕੋਲ ਪਹਿਲਾਂ ਹੀ ਆਪੋ-ਆਪਣੀ ਧਰਤੀ ਸੀ। ਪਰ ਦਾਨ ਦੇ ਪਰਿਵਾਰ-ਸਮੂਹ ਨੇ ਆਪਣੀ ਧਰਤੀ ਹਾਸਿਲ ਨਹੀਂ ਸੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਇਸਰਾਏਲ ਦਾ ਪਾਤਸ਼ਾਹ ਕੋਈ ਨਹੀਂ ਸੀ ਅਤੇ ਉਨ੍ਹੀਂ ਦਿਨੀਂ ਦਾਨ ਦਾ ਗੋਤ ਆਪਣੇ ਵੱਸਣ ਨੂੰ ਕੋਈ ਪੱਤੀ ਢੂੰਡਦਾ ਸੀ ਇਸ ਲਈ ਜੋ ਉਨ੍ਹਾਂ ਨੂੰ ਉਸ ਦਿਨ ਤੋੜੀ ਇਸਰਾਏਲ ਦਿਆਂ ਗੋਤਾਂ ਵਿੱਚ ਪੂਰੀ ਪੱਤੀ ਨਹੀਂ ਮਿਲੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਦਾਨ ਦਾ ਗੋਤ ਆਪਣੇ ਵੱਸਣ ਲਈ ਕੋਈ ਸਥਾਨ ਲੱਭਦਾ ਸੀ, ਕਿਉਂਕਿ ਉਨ੍ਹਾਂ ਨੂੰ ਉਸ ਸਮੇਂ ਤੱਕ ਇਸਰਾਏਲ ਦੇ ਗੋਤਾਂ ਵਿੱਚ ਪੂਰਾ ਹਿੱਸਾ ਨਹੀਂ ਮਿਲਿਆ ਸੀ।