Judges 18:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਉਸ ਥਾਂ ਉੱਤੇ ਆਉਂਗੇ ਤਾਂ, ਤੁਸੀਂ ਦੇਖੋਂਗੇ ਕਿ ਉੱਥੇ ਚੋਖੀ ਜ਼ਮੀਨ ਹੈ। ਉੱਥੇ ਹਰ ਚੀਜ਼ ਚੋਖੀ ਹੈ। ਤੁਸੀਂ ਇਹ ਵੀ ਵੇਖੋਂਗੇ ਕਿ ਉਹ ਲੋਕ ਕਿਸੇ ਹਮਲੇ ਦੀ ਆਸ ਨਹੀਂ ਰੱਖਦੇ। ਅਵੱਸ਼ ਹੀ ਪਰਮੇਸ਼ੁਰ ਨੇ ਇਹ ਧਰਤੀ ਸਾਨੂੰ ਦਿੱਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਤੁਰੋਗੇ ਤਾਂ ਇੱਕ ਨਿਚਿੰਤ ਲੋਕਾਂ ਵਿੱਚ ਅਤੇ ਮੋਕਲੇ ਦੇਸ ਵਿੱਚ ਵੜੋਗੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਤੁਹਾਡੇ ਹੱਥ ਸੌਂਪ ਦਿੱਤਾ ਹੈ। ਉਹ ਇੱਕ ਅਜਿਹਾ ਦੇਸ ਹੈ ਜਿਸ ਦੇ ਵਿੱਚ ਸੰਸਾਰ ਦੀਆਂ ਸਾਰੀਆਂ ਵਸਤਾਂ ਵਿੱਚੋ ਕਿਸੇ ਦਾ ਘਾਟਾ ਨਹੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੁਸੀਂ ਉੱਥੇ ਪਹੁੰਚੋਗੇ ਤਾਂ ਬੇਫ਼ਿਕਰ ਰਹਿਣ ਵਾਲੇ ਲੋਕਾਂ ਨੂੰ ਅਤੇ ਇੱਕ ਵੱਡੇ ਦੇਸ਼ ਨੂੰ ਵੇਖੋਗੇ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਤੁਹਾਡੇ ਹੱਥਾਂ ਵਿੱਚ ਸੌਂਪ ਦਿੱਤਾ ਹੈ। ਉਹ ਇੱਕ ਅਜਿਹਾ ਦੇਸ਼ ਹੈ ਜਿਸ ਵਿੱਚ ਧਰਤੀ ਦੀਆਂ ਸਾਰੀਆਂ ਵਸਤੂਆਂ ਵਿੱਚੋਂ ਕਿਸੇ ਦੀ ਘਾਟ ਨਹੀਂ ਹੈ।”