Judges 18:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਨ੍ਹਾਂ ਪੰਜਾਂ ਆਦਮੀਆਂ ਨੇ, ਜਿਨ੍ਹਾਂ ਨੇ ਲਾਇਸ਼ ਦੇ ਦੁਆਲੇ ਦੀ ਧਰਤੀ ਦੀ ਖੋਜ ਕੀਤੀ ਸੀ, ਗੱਲ ਕੀਤੀ। ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਆਖਿਆ, “ਇਨ੍ਹਾਂ ਵਿੱਚੋਂ ਇੱਕ ਘਰ ਵਿੱਚ ਏਫ਼ੋਦ ਹੈ। ਅਤੇ ਉੱਥੇ ਘਰੇਲੂ ਦੇਵਤੇ ਦੀ ਇੱਕ ਘੜੀ ਹੋਈ ਮੂਰਤੀ ਅਤੇ ਚਾਂਦੀ ਦਾ ਬੁੱਤ ਵੀ ਹੈ। ਤੁਸੀਂ ਜਾਣਦੇ ਹੀ ਹੋ ਕਿ ਕੀ ਕਰਨਾ ਹੈ-ਜਾਓ ਉਨ੍ਹਾਂ ਨੂੰ ਲੈ ਆਓ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਪੰਜਾਂ ਮਨੁੱਖਾਂ ਨੇ ਜਿਹੜੇ ਲਾਇਸ਼ ਦੇ ਦੇਸ ਵਿੱਚ ਖੋਜ ਕੱਢਣ ਲਈ ਗਏ ਸਨ ਆਪਣਿਆਂ ਭਰਾਵਾਂ ਨੂੰ ਆਖਿਆ, ਤੁਹਾਨੂੰ ਖਬਰ ਹੈ ਜੋ ਇਨਾਂ ਘਰਾਂ ਵਿੱਚ ਇੱਕ ਏਫ਼ੋਦ ਅਤੇ ਤਰਾਫ਼ੀਮ ਅਤੇ ਉੱਕਰੀ ਹੋਈ ਅਤੇ ਇੱਕ ਢਲੀ ਹੋਈ ਮੂਰਤ ਹੈ? ਸੋ ਹੁਣ ਵਿਚਾਰੋ ਜੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਪੰਜ ਮਨੁੱਖ ਜਿਹੜੇ ਲਾਇਸ਼ ਦੇ ਦੇਸ਼ ਦੀ ਛਾਣਬੀਣ ਕਰਨ ਲਈ ਗਏ ਸਨ ਆਪਣੇ ਭਰਾਵਾਂ ਨੂੰ ਕਹਿਣ ਲੱਗੇ, “ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਘਰਾਂ ਵਿੱਚ ਇੱਕ ਏਫ਼ੋਦ ਅਤੇ ਤਰਾਫ਼ੀਮ (ਘਰੇਲੂ ਦੇਵਤਾ) ਅਤੇ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤੀ ਹੈ? ਇਸ ਲਈ ਹੁਣ ਵਿਚਾਰ ਕਰੋ ਕਿ ਤੁਹਾਨੂੰ ਕੀ ਕਰਨਾ ਚਾਹੀਦਾ ਹੈ।”