Judges 18:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪੰਜਾਂ ਆਦਮੀਆਂ ਨੇ ਜਵਾਬ ਦਿੱਤਾ, “ਸ਼ਾਂਤ ਹੋ ਜਾਓ! ਇੱਕ ਲਫ਼ਜ਼ ਨਹੀਂ ਬੋਲਣਾ। ਸਾਡੇ ਨਾਲ ਆਓ। ਸਾਡੇ ਪਿਤਾ ਅਤੇ ਜਾਜਕ ਬਣੋ। ਤੁਹਾਨੂੰ ਇਹ ਚੋਣ ਕਰਨੀ ਹੀ ਪਵੇਗੀ। ਕੀ ਤੇਰੇ ਲਈ ਸਿਰਫ਼ ਇੱਕ ਆਦਮੀ ਦਾ ਜਾਜਕ ਬਨਣਾ ਬਿਹਤਰ ਹੈ? ਜਾਂ ਕਿ ਤੇਰੇ ਲਈ ਇਸਰਾਏਲੀ ਲੋਕਾਂ ਦੇ ਪੂਰੇ ਪਰਿਵਾਰ-ਸਮੂਹ ਦਾ ਜਾਜਕ ਬਣਨਾ ਬਿਹਤਰ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਚੁੱਪ ਕਰ! ਆਪਣੇ ਮੂੰਹ ਅੱਗੇ ਹੱਥ ਦੇਹ ਅਤੇ ਸਾਡੇ ਨਾਲ ਤੁਰ ਕੇ ਸਾਡਾ ਪਿਓ ਅਤੇ ਪਰੋਹਤ ਬਣ। ਭਲਾ, ਤੈਨੂੰ ਇੱਕ ਮਨੁੱਖ ਦੇ ਘਰ ਪਰੋਹਤ ਹੋਣਾ ਚੰਗਾ ਹੈ ਯਾ ਇੱਕ ਗੋਤ ਇਸਰਾਏਲੀਆਂ ਦੇ ਇੱਕ ਟੱਬਰ ਦਾ ਪਰੋਹਤ ਹੋਣਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਚੁੱਪ ਕਰ! ਆਪਣੇ ਮੂੰਹ ਉੱਤੇ ਹੱਥ ਰੱਖ ਅਤੇ ਸਾਡੇ ਨਾਲ ਚੱਲ ਕੇ ਸਾਡਾ ਪਿਤਾ ਅਤੇ ਪੁਰੋਹਿਤ ਬਣ। ਭਲਾ, ਤੇਰੇ ਲਈ ਕੀ ਚੰਗਾ ਹੈ? ਇੱਕ ਮਨੁੱਖ ਦੇ ਘਰ ਦਾ ਪੁਰੋਹਿਤ ਹੋਣਾ ਜਾਂ ਇਸਰਾਏਲੀਆਂ ਦੇ ਇੱਕ ਗੋਤ ਅਤੇ ਟੱਬਰ ਦਾ ਪੁਰੋਹਿਤ ਹੋਣਾ?”