Judges 18:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਦਾਨ ਦੇ ਲੋਕਾਂ ਨੇ ਉਹ ਬੁੱਤ ਚੁੱਕ ਲਏ ਜਿਹੜੇ ਮੀਕਾਹ ਨੇ ਬਣਾਏ ਸਨ। ਉਨ੍ਹਾਂ ਨੇ ਉਹ ਜਾਜਕ ਵੀ ਫ਼ੜ ਲਿਆ ਜਿਹੜਾ ਮੀਕਾਹ ਦੇ ਨਾਲ ਸੀ। ਫ਼ੇਰ ਉਹ ਲਾਇਸ਼ ਵਿਖੇ ਆ ਗਏ। ਉਨ੍ਹਾਂ ਨੇ ਲਾਇਸ਼ ਵਿੱਚ ਰਹਿਣ ਵਾਲੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਹ ਲੋਕ ਸ਼ਾਂਤੀ ਨਾਲ ਰਹਿੰਦੇ ਸਨ। ਉਨ੍ਹਾਂ ਨੂੰ ਹਮਲੇ ਦੀ ਆਸ ਨਹੀਂ ਸੀ। ਦਾਨ ਦੇ ਲੋਕਾਂ ਨੇ ਉਨ੍ਹਾਂ ਨੂੰ ਤਲਵਾਰਾਂ ਨਾਲ ਮਾਰ ਦਿੱਤਾ। ਫ਼ੇਰ ਉਨ੍ਹਾਂ ਨੇ ਸ਼ਹਿਰ ਨੂੰ ਅੱਗ ਲਾ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੇ ਮੀਕਾਹ ਦੀਆਂ ਬਣਾਈਆਂ ਹੋਈਆਂ ਵਸਤਾਂ ਪਰੋਹਤ ਸਣੇ ਲੈ ਲਈਆਂ ਅਤੇ ਲਾਇਸ਼ ਵਿੱਚ ਉਨ੍ਹਾਂ ਲੋਕਾਂ ਕੋਲ ਅੱਪੜ ਪਏ ਜੋ ਸੁਖੀ ਅਤੇ ਨਿਚਿੰਤ ਸਨ ਅਤੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਵੱਢਿਆ ਅਤੇ ਸ਼ਹਿਰ ਨੂੰ ਸਾੜ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਮੀਕਾਹ ਦੀਆਂ ਬਣਾਈਆਂ ਹੋਈਆਂ ਵਸਤੂਆਂ ਅਤੇ ਪੁਰੋਹਿਤ ਨੂੰ ਨਾਲ ਲੈ ਕੇ ਲਾਇਸ਼ ਵਿੱਚ ਉਨ੍ਹਾਂ ਲੋਕਾਂ ਕੋਲ ਪਹੁੰਚੇ ਜੋ ਸੁਖੀ ਅਤੇ ਬੇਫ਼ਿਕਰ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।