Judges 18:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲਾਇਸ਼ ਵਿੱਚ ਰਹਿਣ ਵਾਲੇ ਲੋਕਾਂ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ। ਉਹ ਸੈਦੋਨ ਤੋਂ ਇੰਨੀ ਦੂਰ ਸਨ ਕਿ ਉਹ ਲੋਕ ਉਨ੍ਹਾਂ ਦੀ ਮਦਦ ਨਹੀਂ ਕਰ ਸੱਕਦੇ ਸਨ ਅਤੇ ਲਾਇਸ਼ ਦੇ ਲੋਕਾਂ ਦਾ ਕਿਸੇ ਆਦਮੀ ਨਾਲ ਵੀ ਕੋਈ ਇਕਰਾਰਨਾਮਾ ਨਹੀਂ ਸੀ-ਇਸ ਲਈ ਉਨ੍ਹਾਂ ਦੀ ਮਦਦ ਲਈ ਕੋਈ ਨਹੀਂ ਆ ਸੱਕਿਆ। ਲਾਇਸ਼ ਦਾ ਸ਼ਹਿਰ ਉਸ ਵਾਦੀ ਵਿੱਚ ਸੀ ਜਿਹੜੀ ਬੈਤਰਹੋਬ ਦੇ ਅਧੀਨ ਸੀ। ਦਾਨ ਦੇ ਲੋਕਾਂ ਨੇ ਇੱਕ ਨਵਾਂ ਸ਼ਹਿਰ ਉਸਾਰਿਆ। ਅਤੇ ਉੱਥੇ ਰਹਿਣ ਲੱਗ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦਾ ਸਹਾਇਕ ਕੋਈ ਨਹੀਂ ਸੀ ਕਿਉਂ ਜੋ ਉਹ ਸੈਦੋਨ ਤੋਂ ਦੂਰ ਸੀ ਅਤੇ ਕਿਸੇ ਨਾਲ ਵਿਉਹਾਰ ਨਹੀਂ ਕਰਦੇ ਸਨ ਅਤੇ ਉਹ ਬੈਤਰਹੋਬ ਦੀ ਦੂਣ ਵਿੱਚ ਸੀ ਅਤੇ ਉਨ੍ਹਾਂ ਨੇ ਉਹ ਸ਼ਹਿਰ ਫੇਰ ਬਣਾਇਆ ਅਤੇ ਉਸ ਵਿੱਚ ਵੱਸੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦਾ ਕੋਈ ਸਹਾਇਕ ਨਹੀਂ ਸੀ, ਕਿਉਂ ਜੋ ਉਹ ਸੀਦੋਨ ਤੋਂ ਦੂਰ ਸਨ ਅਤੇ ਉਹ ਕਿਸੇ ਨਾਲ ਲੈਣਾ ਦੇਣਾ ਨਹੀਂ ਰੱਖਦੇ ਸਨ ਅਤੇ ਉਹ ਬੈਤ ਰਹੋਬ ਦੀ ਘਾਟੀ ਵਿੱਚ ਸੀ। ਤਦ ਦਾਨੀਆਂ ਨੇ ਉਸ ਸ਼ਹਿਰ ਨੂੰ ਫਿਰ ਬਣਾਇਆ ਅਤੇ ਉਸ ਵਿੱਚ ਵੱਸ ਗਏ।